ਸੁਮੇਧ ਸੈਣੀ ਦੀ ਪਟੀਸ਼ਨ ’ਤੇ ਦੋ ਹਫ਼ਤਿਆਂ ’ਚ ਫ਼ੈਸਲਾ ਕੀਤਾ ਜਾਵੇ-ਸੁਪਰੀਮ ਕੋਰਟ

ਸੁਮੇਧ ਸੈਣੀ ਦੀ ਪਟੀਸ਼ਨ ’ਤੇ ਦੋ ਹਫ਼ਤਿਆਂ ’ਚ ਫ਼ੈਸਲਾ ਕੀਤਾ ਜਾਵੇ-ਸੁਪਰੀਮ ਕੋਰਟ

ਚੰਡੀਗੜ੍ਹ, 4 ਮਾਰਚ-ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਪਟੀਸ਼ਨ ‘ਤੇ ਦੋ ਹਫ਼ਤਿਆਂ ਦੇ ਅੰਦਰ ਫੈਸਲਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਨੂੰ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਕੀ ਸੈਣੀ ਖ਼ਿਲਾਫ਼ ਸਾਰੇ ਲਟਕਦੇ ਅਪਰਾਧਿਕ ਮਾਮਲਿਆਂ ਨੂੰ ਸੀਬੀਆਈ ਨੂੰ ਦੇਣਾ ਚਾਹੀਦਾ ਹੈ ਜਾਂ ਨਹੀਂ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖੁਦ ਕਰਨ ਜਾਂ ਕਿਸੇ ਹੋਰ ਬੈਂਚ ਨੂੰ ਰੈਫਰ ਕਰਨ। ਸੈਣੀ ਨੇ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਸਾਰੇ ਕੇਸ ਸੀਬੀਆਈ ਨੂੰ ਟਰਾਂਸਫਰ ਕੀਤੇ ਜਾਣ। ਇਸ ਤੋਂ ਪਹਿਲਾਂ ਬੀਤੇ ਦਿਨ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਨੂੰ ਰਾਹਤ ਦਿੰਦਿਆਂ ਉਸ ਵਿਰੁੱਧ ਦਰਜ ਸਾਰੇ ਕੇਸਾਂ ਦੀ ਜਾਂਚ ਅਤੇ ਗ੍ਰਿਫ਼ਤਾਰੀ ‘ਤੇ ਰੋਕ 20 ਅਪਰੈਲ 2022 ਤੱਕ ਵਧਾ ਦਿੱਤੀ ਸੀ। ਹਾਈ ਕੋਰਟ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਜੇ ਉਹ ਵਿਦੇਸ਼ ਜਾਣਾ ਚਾਹੁੰਦਾ ਹੈ ਤਾਂ ਉਸ ਨੂੰ ਇਸ ਲਈ ਅਦਾਲਤ ਤੋਂ ਮਨਜ਼ੂਰੀ ਲੈਣੀ ਪਵੇਗੀ।

You must be logged in to post a comment Login