ਸੂਲਰ ਦੇ ਯੂਥ ਆਗੂਆਂ ਵਲੋਂ ਨਵੇਂ ਚੁਣੇ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ਦਾ ਸਨਮਾਨ

ਸੂਲਰ ਦੇ ਯੂਥ ਆਗੂਆਂ ਵਲੋਂ ਨਵੇਂ ਚੁਣੇ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ਦਾ ਸਨਮਾਨ

ਪਟਿਆਲਾ, 14 ਮਾਰਚ (ਕੰਬੋਜ)-ਸਮਾਣਾ ਹਲਕੇ ਵਿਚ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਸੂਲਰ ਦੇ ਯੂਥ ਆਗੂਆਂ ਸੁਖਵਿੰਦਰ ਸਿੰਘ ਸੁੱਖਾ ਸਰਕਲ ਪ੍ਰਧਾਨ, ਸੀਨੀਅਰ ਯੂਥ ਆਗੂ ਮਨਿੰਦਰ ਹਾਂਡਾ ਵਲੋਂ ਨਵੇਂ ਚੁਣੇ ਗਏ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ਨੂੰ ਸਿਰੋਪਾ ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਤਨ ਸਿੰਘ ਜੌੜੇਮਾਜਰਾ ਵਲੋਂ ਸਮੂਹ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਵਲੋਂ ਦਿੱਤੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਲੋਕਾਂ ਨੇ ਇਸ ਵਾਰ ਬਦਲਾਅ ਨੂੰ ਵੋਟ ਪਾਈ ਹੈ, ਜਿਸ ਕਾਰਨ ਪੂਰੇ ਪੰਜਾਬ ਦੇ ਨਾਲ-ਨਾਲ ਸਮਾਣਾ ਵਿਚ ਵੀ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇਸ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਲਿਜਾਇਆ ਜਾਵੇਗਾ। ਇਸ ਮੌਕੇ ਸੁਖਵਿੰਦਰ ਸੁੱਖਾ ਨੇ ਕਿਹਾ ਕਿ ਪਿੰਡ ਸੂਲਰ ਵਿਚ ਆਮ ਆਦਮੀ ਪਾਰਟੀ ਨੂੰ 1200 ਤੋਂ ਵੱਧ ਵੋਟਾਂ ਮਿਲੀਆਂ ਹਨ, ਜਦੋਂਕਿ ਦੂਜੀਆਂ ਤਿੰਨੇ ਪਾਰਟੀਆਂ ਦੀਆਂ ਕੁੱਲ ਵੋਟਾਂ ਤੋਂ ਵੱਧ ਹਨ। ਸੁਖਵਿੰਦਰਾ ਸਿੰਘ ਸੁੱਖਾ ਨੇ ਕਿਹਾ ਉਨ੍ਹਾਂ ਵਲੋਂ ਪੂਰੇ ਡਕਾਲਾ ਸਰਕਲ ਵਿਚ ‘ਆਪ’ ਲਈ ਦਿਨ ਰਾਤ ਮਿਹਨਤ ਕੀਤੀ ਹੈ। ਇਸ ਮੌਕੇ ਸੁਖਵਿੰਦਰ ਸਿੰਘ ਸੁੱਖਾ ਸਰਕਲ ਪ੍ਰਧਾਨ, ਸੀਨੀਅਰ ਆਪ ਆਗੂ ਮਨਿੰਦਰ ਹਾਂਡਾ, ਅਮਰਿੰਦਰ ਹਾਂਸ, ਜਸਵੀਰ ਸਿੰਘ, ਜਤਿੰਦਰ ਬਠੌਈ ਪ੍ਰਧਾਨ ਟਰੇਡ ਵਿੰਗ ਸਮਾਣਾਆਦਿ ਹਾਜ਼ਰ ਸਨ।

You must be logged in to post a comment Login