ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਇਹ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।ਨਗਰ ਕੀਰਤਨ ‘ਚ ਗਤਕਾ ਪਾਰਟੀਆਂ, ਬੈਂਡ ਪਾਰਟੀਆਂ, ਸਕੂਲਾਂ ਦੇ ਬੱਚੇ, ਸ਼ਬਦੀ ਕੀਰਤਨ ਚੌਕੀ ਸਾਹਿਬ ਜਥੇ ਵੀ ਸ਼ਮੂਲੀਅਤ ਕਰ ਰਹੇ ਹਨ।

You must be logged in to post a comment Login