ਬੇਗੋਵਾਲ : ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੋਲੀ ਬੁੱਕ (ਧਾਰਮਿਕ ਕਿਤਾਬ) ਕਹਿਣਾ ਬਹੁਤ ਦੁੱਖ ਭਰੀ ਗੱਲ ਹੈ, ਜਿਸ ਲਈ ਮਨਪ੍ਰੀਤ ਨੂੰ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਸੀਂ ਜੀਵਤ ਗੁਰੂ ਦੇ ਨਾਮ ਨਾਲ ਜਾਣਦੇ ਹਾਂ ਕਿਉਂਕਿ ਇਹ ਸਾਨੂੰ ਵਿਚਾਰ, ਉਦੇਸ਼-ਉਪਦੇਸ਼, ਜੀਵਨ ਜਾਂਚ ਤੇ ਜੀਵਨ ਸੇਧ ਦਿੰਦੇ ਹਨ । ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਹੜੀ ਕਿਤਾਬ ਹੁੰਦੀ ਹੈ, ਉਹ ਲਾਇਬ੍ਰੇਰੀਆਂ ਜਾਂ ਅਲਮਾਰੀਆਂ ਵਿਚ ਰੱਖੀ ਜਾਂਦੀ ਹੈ, ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਹੈ । ਉਨ੍ਹਾਂ ਹੋਰ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਜਦੋਂ ਬਣਿਆ ਸੀ, ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਨੂੰ ਰੱਦ ਕਰ ਦਿੱਤਾ ਸੀ ਕਿਉਂਕਿ ਜਸਟਿਸ ਰਣਜੀਤ ਸਿੰਘ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਬਹੁਤ ਜ਼ਿਆਦਾ ਸਾਂਝ ਹੈ ਤੇ ਹੁਣ ਇਸ ਕਮਿਸ਼ਨ ਵਲੋਂ ਸੌਂਪੀ ਰਿਪੋਰਟ ਵਿਧਾਨ ਸਭਾ ਵਿਚ ਪੇਸ਼ ਕੀਤੀ ਜਾਣੀ ਸੀ, ਜੋ ਪਹਿਲਾਂ ਹੀ ਲੋਕਾਂ ਵਿਚ ਆ ਚੁੱਕੀ ਹੈ। ਜਿਸ ਨਾਲ ਮਰਿਆਦਾ ਦੀ ਉਲੰਘਣਾ ਹੋਈ ਹੈ।

You must be logged in to post a comment Login