ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ 28 ਪਿੰਡਾਂ ਦੇ ਵਿਕਾਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੇਂਡੂ ਵਿਕਾਸ ਫੰਡ ’ਚੋਂ 14 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਚਰਨ ਛੋਹ ਪ੍ਰਾਪਤ 63 ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ 59.50 ਕਰੋੜ ਰੁਪਏ ਖਰਚੇ ਜਾ ਰਹੇ ਹਨ ਜਿਸ ਵਿੱਚੋਂ 35 ਪਿੰਡਾਂ ਲਈ 17.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨਾਂ ਪਿੰਡਾਂ ਦਾ ਵਿਕਾਸ ਮਗਨਰੇਗਾ ਦੇ ਸਹਿਯੋਗ ਕੀਤਾ ਜਾਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 28 ਪਿੰਡਾਂ ਦੇ ਵਿਕਾਸ ਲਈ ਡਿਪਟੀ ਕਮਿਸ਼ਨਰਾਂ ਨੂੰ ਪ੍ਰਤੀ ਪਿੰਡ 50 ਲੱਖ ਰੁਪਏ ਦੇ ਹਿਸਾਬ ਨਾਲ ਫੰਡ ਮਿਲਣਗੇ। ਇਨ੍ਹਾਂ ਵਿਚੋਂ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਿਤ 6 ਅਜਿਹੇ ਪਿੰਡਾਂ ਧਰਮਕੋਟ, ਸੌਰਾਈਆਂ, ਰਾਮ ਤੀਰਥ, ਕੱਥੂਨੰਗਲ, ਅੱਡਾ ਕੱਥੂਨੰਗਲ ਅਤੇ ਕੱਥੂਨੰਗਲ ਖੁਰਦ ਦੇ ਵਿਕਾਸ ਲਈ 50 ਲੱਖ ਰੁਪਏ ਦੇ ਹਿਸਾਬ ਨਾਲ ਤਿੰਨ ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਬਠਿੰਡਾ ਵਿਚ ਕੱਚੀ ਭੁੱਚੋ ਲਈ 50 ਲੱਖ ਰੁਪਏ, ਗੁਰਦਾਸਪੁਰ ਜ਼ਿਲੇ ਵਿੱਚ ਕੀੜੀ ਅਫ਼ਗਾਨਾ ਅਤੇ ਕਥਿਆਲਾ ਲਈ 1 ਕਰੋੜ ਰੁਪਏ, ਲੁਧਿਆਣਾ ਜ਼ਿਲੇ ਵਿੱਚ ਢਾਂਡਰਾ, ਸੋਢੀਵਾਲ ਅਤੇ ਅਗਵਾੜ ਲੋਪੋ ਲਈ 1.50 ਕਰੋੜ ਰੁਪਏ, ਮੋਗਾ ਜ਼ਿਲ੍ਹੇ ਵਿਚ ਪਿੰਡ ਫਤਿਹਗੜ੍ਹ ਕੋਰੋਟਾਣਾ ਲਈ 50 ਲੱਖ ਰੁਪਏ, ਸੰਗਰੂਰ ਜ਼ਿਲੇ ਵਿੱਚ ਪਿੰਡ ਮਸਤੂਆਣਾ, ਟਲ ਘਨੌਰ, ਖੁਰਾਣਾ, ਭਲਵਾਨ, ਭੱਦਲਵੱਢ, ਢਡੋਗਲ, ਖੇੜੀ ਜੱਟਾਂ ਅਤੇ ਭਸੌੜ ਲਈ 4 ਕਰੋੜ ਰੁਪਏ ਜਾਰੀ ਕੀਤੇ ਗਏ। ਤਰਨ ਤਾਰਨ ਜ਼ਿਲੇ ਦੇ ਪਿੰਡ ਜਲਾਲਾਬਾਦ, ਕੋਰੇਵਧਾਨ ਅਤੇ ਦਿਆਲਪੁਰ ਲਈ 1.50 ਕਰੋੜ ਰੁਪਏ ਅਤੇ ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਫ਼ਤਿਹਪੁਰ ਕੋਠੀ, ਕੋਠੀ, ਕਾਂਗੜ ਅਤੇ ਸਾਰੰਗਵਾਲ ਲਈ ਦੋ ਕਰੋੜ ਰੁਪਏ ਜਾਰੀ ਕੀਤੇ ਗਏ।
Share on Facebook
Follow on Facebook
Add to Google+
Connect on Linked in
Subscribe by Email
Print This Post
You must be logged in to post a comment Login