ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਸ਼ਹਿਨਾਜ਼ ਗਿੱਲ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਸ਼ਹਿਨਾਜ਼ ਗਿੱਲ

ਚੰਡੀਗੜ੍ਹ (PE)– ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਪੰਜਾਬ ’ਚ ਹੈ। ਸ਼ਹਿਨਾਜ਼ ਇੰਸਟਾਗ੍ਰਾਮ ’ਤੇ ਆਪਣੇ ਪੰਜਾਬ ਦੌਰੇ ਦੀਆਂ ਵੀਡੀਓਜ਼ ਲਗਾਤਾਰ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀਆਂ ਕਰ ਰਹੀ ਹੈ। ਕੁਝ ਘੰਟੇ ਪਹਿਲਾਂ ਹੀ ਸ਼ਹਿਨਾਜ਼ ਗਿੱਲ ਨੇ ਇੰਸਟਾਗ੍ਰਾਮ ’ਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ’ਚ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੀ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਉਸ ਦੇ ਚਾਹੁਣ ਵਾਲਿਆਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਤਸਵੀਰ ਨੂੰ ਖ਼ਬਰ ਲਿਖੇ ਜਾਣ ਤਕ 8 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਸਨ। ਦੱਸ ਦੇਈਏ ਕਿ ਇਸ ਤੋਂ ਇਲਾਵਾ ਸ਼ਹਿਨਾਜ਼ ਨੇ ਇੰਸਟਾਗ੍ਰਾਮ ਸਟੋਰੀਜ਼ ’ਚ ਦੋ ਵੀਡੀਓਜ਼ ਵੀ ਸਾਂਝੀਆਂ ਕੀਤੀਆਂ ਹਨ।

You must be logged in to post a comment Login