ਗੁਰਦਾਸਪੁਰ, 17 ਅਗਸਤ- ਕਸਬਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਧੀਰੋਵਾਲ ਦੇ ਦੋ ਬੱਚੇ ਬਰਸਾਤੀ ਨਾਲੇ ’ਚ ਰੁੜ੍ਹ ਗਏ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਮ੍ਰਿਤਕ ਬੱਚਿਆਂ ਦੀ ਪਛਾਣ ਜਸਕਰਨ ਸਿੰਘ (14) ਅਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ। ਇਹ ਦੋਵੇਂ ਨਾਲੇ ਦਾ ਵਹਿੰਦਾ ਪਾਣੀ ਵੇਖਣ ਗਏ ਸਨ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਡਰੇਨ ਵਿੱਚ ਰੁੜ੍ਹ ਗਏ। ਡੀਐੱਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਘਟਨਾ ਨਾਲ ਇਲਾਕੇ ਵਿੱਚ ਸੋਗ ਹੈ ।

You must be logged in to post a comment Login