ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਨੇ ਸਰਕਾਰ ਖ਼ਿਲਾਫ਼ ਪੰਜਾਬ ਵਿੱਚ ਸੜਕਾਂ ਜਾਮ ਕੀਤੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਨੇ ਸਰਕਾਰ ਖ਼ਿਲਾਫ਼ ਪੰਜਾਬ ਵਿੱਚ ਸੜਕਾਂ ਜਾਮ ਕੀਤੀਆਂ

ਮਾਨਸਾ, 16 ਨਵੰਬਰ -ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ ਧਰੇੜੀ ਜੱਟਾਂ ਟੌਲ ਪਲਾਜ਼ਾ ਰਾਜਪੁਰਾ-ਪਟਿਆਲਾ ਰੋਡ, ਟਹਿਣਾ ਟੀ- ਪੁਆਇੰਟ ਫਰੀਦਕੋਟ, ਭੰਡਾਰੀ ਪੁਲ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਵਿਖੇ ਸੜਕਾਂ ਜਾਮ ਕੀਤੀਆਂ ਗਈਆਂ। ਕਿਸਾਨ ਆਗੂਆਂ ਨੇ ਕਿਹਾ ਕਿ ਲੋਕਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਵਿਖੇ ਡੇਢ ਮਹੀਨੇ ਤੋਂ ਉੱਪਰ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਕਰੀਬ 3 ਮਹੀਨੇ ਤੋਂ ਉੱਪਰ, ਡੀਸੀ ਦਫਤਰ ਫ਼ਰੀਦਕੋਟ ਵਿਖੇ ਪੰਜ ਮਹੀਨੇ ਤੋਂ ਉੱਪਰ ਅਤੇ ਅੰਮ੍ਰਿਤਸਰ ਸਾਹਿਬ ਵਿਖੇ 8 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਸਰਕਾਰ ਦੇ ਕੰਨਾਂ ਤੱਕ ਹਾਲੇ ਤੱਕ ਕੋਈ ਆਵਾਜ਼ ਨਹੀਂ ਪਹੁੰਚੀ, ਜਿਸ ਕਾਰਨ ਮਜਬੂਰਨ ਲੋਕਾਂ ਨੂੰ ਸੜਕਾਂ ਉੱਪਰ ਆਕੇ ਸੰਘਰਸ਼ ਕਰਨਾ ਪੈ ਰਿਹਾ ਹੈ।

You must be logged in to post a comment Login