ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਜਾਮ ਲਗਾਇਆ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਜਾਮ ਲਗਾਇਆ

ਭਵਾਨੀਗੜ੍ਹ, 7 ਫਰਵਰੀ-ਕਰੋਨਾ ਵਾਇਰਸ ਦੀ ਆੜ ਹੇਠ ਸਰਕਾਰਾਂ ਵੱਲੋਂ ਬੰਦ ਕੀਤੇ ਗਏ ਵਿਦਿਅਕ ਅਦਾਰਿਆਂ ਨੂੰ ਖੁੱਲਵਾਉਣ ਲਈ ਅੱਜ ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ 2 ਘੰਟੇ ਜਾਮ ਲਗਾਇਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਸੁਖਦੇਵ ਸਿੰਘ ਬਾਲਦ ਕਲਾਂ, ਰਣਧੀਰ ਸਿੰਘ ਭੱਟੀਵਾਲ, ਕੁਲਵਿੰਦਰ ਕੌਰ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕਸ਼ਮੀਰ ਸਿੰਘ ਘਰਾਚੋਂ, ਕੁਲਵਿੰਦਰ ਸਿੰਘ ਮਾਝਾ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਲੋਕ ਦਬਾਅ ਕਾਰਨ ਭਾਵੇਂ ਸਰਕਾਰ ਨੇ ਛੇਵੀਂ ਤੋਂ ਉਪਰਲੀਆਂ ਕਲਾਸਾਂ ਤਕ ਲਈ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ, ਪਰ ਛੋਟੇ ਬੱਚਿਆਂ ਦੇ ਸਕੂਲ ਅਜੇ ਵੀ ਬੰਦ ਹਨ। ਉਨ੍ਹਾਂ ਸਾਰੇ ਸਕੂਲ ਖੋਲ੍ਹਣ ਦੀ ਮੰਗ ਕੀਤੀ।

You must be logged in to post a comment Login