ਹਰਜਿੰਦਰ ਸਿੰਘ ਧਾਮੀ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋਏ

ਹਰਜਿੰਦਰ ਸਿੰਘ ਧਾਮੀ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋਏ

ਹੁਸ਼ਿਆਰਪੁਰ, 18 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰੰਧ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਧਾਮੀ ਨੇ ਕਿਹਾ ਕਿ ਉਹ ਅਗਲੇ ਤਿੰਨ ਚਾਰ ਦਿਨਾਂ ਵਿਚ ਐੱਸਜੀਪੀਸੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲੈਣਗੇ। ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇਥੇ ਆਪਣੀ ਰਿਹਾਇਸ਼ ’ਤੇ ਬੰਦ ਕਮਰਾ ਮੀਟਿੰਗ ਮਗਰੋਂ ਇਹ ਗੱਲ ਕਹੀ।ਕਾਬਿਲੇਗੌਰ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਚ ਕੀਤੀ ਆਪਣੀ ਮੀਟਿੰਗ ’ਚ ਧਾਮੀ ਦੇ ਅਸਤੀਫ਼ੇ ਨੂੰ ਨਾਮਨਜ਼ੂਰ ਕਰਦਿਆਂ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਧਾਮੀ ਨੂੰ ਮਨਾਉਣ ਦੀ ਗੱਲ ਆਖੀ ਸੀ। ਮੀਡੀਆ ਨੂੰ ਮੁਖਾਤਿਬ ਹੁੰਦਿਆਂ ਸ੍ਰੀ ਧਾਮੀ ਨੇ ਕਿਹਾ ਕਿ ਅੰਤਰਿਗ ਕਮੇਟੀ ਵਲੋਂ ਅਸਤੀਫਾ ਰੱਦ ਕਰ ਦੇਣ ਉਪਰੰਤ ਸਮੁੱਚੀ ਅਕਾਲੀ ਲੀਡਰਸ਼ਿਪ ਦੇ ਆਖਣ ’ਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਅਹੁਦਾ ਮੁੜ ਸੰਭਾਲਣ ਦਾ ਫੈਸਲਾ ਕੀਤਾ ਹੈ ਅਤੇ ਉਹ ਦੋ ਚਾਰ ਦਿਨਾਂ ਅੰਦਰ ਇਹ ਸੇਵਾ ਸੰਭਾਲ ਲੈਣਗੇ।

You must be logged in to post a comment Login