ਹਰਿਆਣਾ ਦੇ ਮੁੱਖ ਮੰਤਰੀ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਵੱਡਾ ਬਿਆਨ

ਹਰਿਆਣਾ ਦੇ ਮੁੱਖ ਮੰਤਰੀ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਵੱਡਾ ਬਿਆਨ

ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਗੁਰਦੁਆਰਾ ਵਿਵਾਦ ‘ਤੇ ਐੱਸ. ਜੀ. ਪੀ. ਸੀ. ‘ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਖੱਟੜ ਨੂੰ ਸਿੱਖ ਕੌਮ ਤੋਂ ਮੁਆਫੀ ਮੰਗਣ ਦੀ ਸਲਾਹ ਦਿੱਤੀ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਖੱਟੜ ਨੇ ਗੁਰਦੁਆਰਾ ਸਾਹਿਬ ‘ਚ ਜਾਣ ਤੋਂ ਮਨ੍ਹਾ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਜਦਕਿ ਸ੍ਰੀ ਅਕਾਲ ਤਖਤ ਸਾਹਿਬ ਜੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਖੱਟੜ ਨੂੰ ਸੌੜੀ ਸੋਚ ਦਾ ਮਾਲਕ ਦੱਸਿਆ ਹੈ। ਦੱਸਣਯੋਗ ਹੈ ਕਿ ਦਿਨੀਂ ਤੀਰਥ ਸਥਾਨਾਂ ਦੇ ਦੌਰੇ ਦੌਰਾਨ ਖੱਟੜ ਨੇ ਹਰਿਆਣਾ ਸਥਿਤ ਡਾਚਰ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਜਾਣ ਤੋਂ ਸਿਰਫ ਇਸ ਲਈ ਇਨਕਾਰ ਕਰ ਦਿੱਤਾ ਸੀ ਕਿਉਂਕਿ ਗੁਰਦੁਆਰੇ ‘ਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਲੱਗੀ ਹੋਈ ਸੀ, ਜਿਸ ਤੋਂ ਬਾਅਦ ਭੜਕੇ ਸਿੱਖਾਂ ਨੇ ਖੱਟੜ ਦਾ ਵਿਰੋਧ ਕਰਦਿਆਂ ਭੰਨਤੋੜ ਵੀ ਦਿੱਤੀ ਸੀ।

You must be logged in to post a comment Login