ਹਰਿਮੰਦਰ ਸਾਹਿਬ ਕੰਪਲੈਕਸ ’ਚ ਯੋਗ ਕਰਨ ਵਾਲੀ ਨੂੰ ਪੁਲੀਸ ਸੁਰੱਖਿਆ ਮਿਲੀ

ਵਡੋਦਰਾ, 24 ਜੂਨ- ਵਡੋਦਰਾ ਦੀ ਫੈਸ਼ਨ ਡਿਜ਼ਾਈਨਰ ਅਰਚਨਾ ਮਕਵਾਨਾ ਨੂੰ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ’ਤੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਯੋਗ ਕਰਨ ਤੋਂ ਬਾਅਦ ਪੁਲੀਸ ਸੁਰੱਖਿਆ ਮੁਹੱਈਆਂ ਕਰਵਾਈ ਗਈ ਹੈ। ਉਸ ਨੇ ਹਰਿਮੰਦਰ ਸਾਹਿਬ ਕੰਪਲੈਕਸ ’ਚ ਸੀਸ ਆਸਨ ਕੀਤਾ ਅਤੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ। ਇਸ ਤੋਂ ਬਾਅਦ ਅਰਚਨਾ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਉਸ ਨੇ ਇਸ ਲਈ ਮੁਆਫ਼ੀ ਮੰਗੀ ਤੇ ਕਿਹਾ ਕਿ ਉਸ ਦਾ ਇਰਾਦਾ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਨਹੀਂ ਸੀ।

You must be logged in to post a comment Login