ਨਵੀਂ ਦਿੱਲੀ, 31 ਅਕਤੂਬਰ- ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਚੁੱਕੇ ਕਦਮਾਂ ਦਾ ਵੇਰਵਾ ਦੇਣ ਵਾਲੇ ਹਲਫ਼ਨਾਮੇ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਜਸਟਿਸ ਐੱਸਕੇ ਕੌਲ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਉਨ੍ਹਾਂ ਨੂੰ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੈਂਚ ਵਿੱਚ ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਪੀਕੇ ਮਿਸ਼ਰਾ ਵੀ ਸ਼ਾਮਲ ਹਨ। ਬੈਂਚ ਨੇ ਕਿਹਾ ਕਿ ਪਰਾਲੀ ਸਾੜਨਾ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦਾ ਇੱਕ ਮੁੱਖ ਕਾਰਨ ਹੈ।

You must be logged in to post a comment Login