ਚੰਡੀਗੜ੍ਹ : ਆਉਣ ਵਾਲੇ ਤਿਉਹਾਰਾਂ ਦੁਸਹਿਰਾ, ਦਿਵਾਲੀ ਅਤੇ ਗੁਰਪੁਰਬ ‘ਤੇ ਪਟਾਕੇ ਚਲਾਉਣ ਲਈ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦੇ ਬੈਂਚ ਨੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਵਲੋਂ ਪਟਾਕੇ ਚਲਾਉਣ ਲਈ ਬਕਾਇਦਾ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ। ਦੁਸਹਿਰੇ ਮੌਕੇ ਸ਼ਾਮ 5 ਵਜੇ ਤੋਂ ਦੇਰ ਸ਼ਾਮ 8 ਵਜੇ ਤਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸੇ ਤਰ੍ਹਾਂ ਦਿਵਾਲੀ ਮੌਕੇ 6.30 ਵਜੇ ਤੋਂ 9.30 ਵਜੇ ਤਕ ਪਟਾਕੇ ਚਲਾਉਣ ਦੇ ਹੁਕਮ ਦਿੱਤੇ ਹਨ ਜਦਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ‘ਤੇ 6.30 ਵਜੇ ਤੋਂ 9.30 ਵਜੇ ਤਕ ਪਟਾਕੇ ਚਲਾਉਣ ਦੀ ਹਿਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਪਟਾਕੇ ਵੇਚਣ ਵਾਲਿਆਂ ਨੂੰ ਲਾਇਸੈਂਸ ਦੇਣ ਨੂੰ ਲੈ ਕੇ ਵੀ ਹਾਈ ਡਾਇਰੈਕਸ਼ਨ ਅਤੇ ਅਸਥਾਈ ਲਾਇਸੈਂਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਕੋਰਟ ਨੇ 2016 ਦੇ ਮੁਕਾਬਲੇ ਸਿਰਫ 20 ਫੀਸਦੀ ਪਟਾਕਾ ਵਿਕਰੇਤਾਵਾਂ ਨੂੰ ਲਾਇਸੈਂਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਹ ਲਾਇਸੈਂਸ 29 ਅਕਤੂਬਰ ਨੂੰ ਡ੍ਰਾਅ ਰਾਹੀਂ ਜਾਰੀ ਕੀਤੇ ਜਾਣਗੇ। 21 ਤਾਰੀਕ ਨੂੰ ਪ੍ਰਸ਼ਾਸਨ ਵਲੋਂ ਪਬਲਿਕ ਨੋਟਿਸ ਜਾਰੀ ਕੀਤਾ ਜਾਵੇਗਾ ਅਤੇ 22 ਤੋਂ 26 ਤਕ ਵਿਕ੍ਰੇਤਾ ਲਾਇਸੈਂਸ ਲਈ ਅਪਲਾਈ ਕਰਨ ਸਕਣਗੇ।

You must be logged in to post a comment Login