ਹਾਦਸੇ ’ਚ ਮੌਤਾਂ ਬਾਰੇ ਸਰਕਾਰ ਨੇ ਚੁੱਪ ਧਾਰੀ

ਹਾਦਸੇ ’ਚ ਮੌਤਾਂ ਬਾਰੇ ਸਰਕਾਰ ਨੇ ਚੁੱਪ ਧਾਰੀ

ਅਹਿਮਦਾਬਾਦ, 13 ਜੂਨ : ਗੁਜਰਾਤ ਸਿਹਤ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਸ਼ਹਿਰ ਵਿੱਚ ਏਅਰ ਇੰਡੀਆ ਦੇ ਜਹਾਜ਼ ਨੂੰ ਪੇਸ਼ ਆਏ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਕਰਨ ਲਈ DNA ਟੈਸਟ ਕੀਤੇ ਜਾਣਗੇ। ਉਂਝ ਉਨ੍ਹਾਂ ਨੇ ਇਸ ਭਿਆਨਕ ਹਾਦਸੇ ਵਿਚ ਹੋਈਆਂ ਮੌਤਾਂ ਦੇ ਅੰਕੜਿਆਂ ਦਾ ਵੇਰਵਾ ਦੇਣ ਤੋਂ ਇਨਕਾਰ ਕਰ ਦਿੱਤਾ।

ਏਅਰ ਇੰਡੀਆ ਦੀ ਅਹਿਮਦਾਬਾਦ-ਲੰਡਨ ਉਡਾਣ, ਜਿਸ ਵਿੱਚ 230 ਯਾਤਰੀ ਅਤੇ ਚਾਲਕ ਅਮਲੇ ਦੇ 12 ਮੈਂਬਰ ਸਵਾਰ ਸਨ, ਬਾਅਦ ਦੁਪਹਿਰ 1:39 ਵਜੇ ਸਰਦਾਰ ਵੱਲਭਭਾਈ ਪਟੇਲ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਹੀ ਹਾਦਸਾਗ੍ਰਸਤ ਹੋ ਗਈ। ਵੀਡੀਓਜ਼ ਵਿੱਚ ਦਿਖਾਇਆ ਗਿਆ ਹੈ ਕਿ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਪਹਿਲਾਂ ਉਚਾਈ ਗੁਆ ਰਿਹਾ ਸੀ ਤੇ ਥੱਲੇ ਨੂੰ ਆ ਰਿਹਾ ਸੀ। ਇਸ ਤੋਂ ਬਾਅਦ ਹਾਦਸੇ ਵਾਲੀ ਥਾਂ ਤੋਂ ਅੱਗ ਦਾ ਗੋਲਾ ਉੱਠਦਾ ਦਿਖਾਈ ਦਿੱਤਾ। ਉਸ ਤੋਂ ਬਾਅਦ ਅਸਮਾਨ ਵਿੱਚ ਧੂੰਏਂ ਦੇ ਸੰਘਣੇ ਗ਼ੁਬਾਰ ਉੱਠ ਰਹੇ ਸਨ। ਗੁਜਰਾਤ ਸੂਬਾਈ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਧਨੰਜੈ ਦਿਵੇਦੀ (Gujarat state health department principal secretary Dhananjay Dwivedi) ਨੇ ਇੱਥੇ ਕਿਹਾ, “ਜਹਾਜ਼ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੀ ਪਛਾਣ ਕਰਨ ਲਈ ਅਹਿਮਦਾਬਾਦ ਸਿਵਲ ਹਸਪਤਾਲ ਵੱਲੋਂ ਡੀਐਨਏ ਨਮੂਨੇ ਇਕੱਠੇ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਮ੍ਰਿਤਕਾਂ ਦੇ ਨਜ਼ਦੀਕੀ ਰਿਸ਼ਤੇਦਾਰ, ਜਿਵੇਂ ਕਿ ਮਾਪੇ ਜਾਂ ਬੱਚੇ, ਅਹਿਮਦਾਬਾਦ ਸਿਵਲ ਹਸਪਤਾਲ ਦੇ ਬੀਜੇ ਮੈਡੀਕਲ ਕਾਲਜ ਦੇ ਕਸੋਤੀ ਭਵਨ (Kasoti Bhavan of BJ Medical College of Ahmedabad Civil Hospital) ਵਿੱਚ ਡੀਐਨਏ ਨਮੂਨੇ ਦੇ ਸਕਣਗੇ।”

You must be logged in to post a comment Login