ਹੁਸ਼ਿਆਰਪੁਰ ‘ਚ ਸ਼ਰਮਨਾਕ ਘਟਨਾ, 4 ਸਾਲਾ ਬੱਚੀ ਨਾਲ ਬਲਾਤਕਾਰ

ਹੁਸ਼ਿਆਰਪੁਰ ‘ਚ ਸ਼ਰਮਨਾਕ ਘਟਨਾ, 4 ਸਾਲਾ ਬੱਚੀ ਨਾਲ ਬਲਾਤਕਾਰ

ਚੱਬੇਵਾਲ : ਥਾਣਾ ਚੱਬੇਵਾਲ ਦੀ ਪੁਲਸ ਨੇ ਚਾਰ ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ‘ਚ ਪਿੰਡ ਦੇ ਹੀ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੂੰ ਦਿੱਤੇ ਬਿਆਨਾਂ ਵਿਚ ਲੜਕੀ ਦੀ ਮਾਂ ਨੇ ਦੱਸਿਆ ਕਿ ਬੀਤੀ 20 ਸਤੰਬਰ ਨੂੰ ਉਸ ਦੀ ਲੜਕੀ ਘਰ ਦੇ ਬਾਹਰ ਗਲੀ ਵਿਚ ਖੇਡਣ ਗਈ, ਜਦੋਂ ਕਾਫੀ ਦੇਰ ਤੱਕ ਘਰ ਵਾਪਸ ਨਹੀਂ ਆਈ ਤਾਂ ਉਹ ਉਸਦੀ ਭਾਲ ਵਿਚ ਘਰ ਦੇ ਬਾਹਰ ਨਿਕਲੀ ਤਾਂ ਉਸ ਦੀ ਲੜਕੀ ਮੁਹੱਲੇ ਦੇ ਹੀ ਇਕ ਨੌਜਵਾਨ ਦੇ ਘਰੋਂ ਰੋਂਦੀ ਹੋਈ ਬਾਹਰ ਆ ਰਹੀ ਸੀ। ਲੜਕੀ ਦੀ ਮਾਂ ਨੇ ਦੱਸਿਆ ਕਿ ਜਦੋਂ ਉਸ ਨੂੰ ਰੋਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਸ ਨਾਲ ਉਕਤ ਨੌਜਵਾਨ ਨੇ ਅਸ਼ਲੀਲ ਹਰਕਤ ਕੀਤੀ ਹੈ। ਥਾਣਾ ਚੱਬੇਵਾਲ ਦੀ ਪੁਲਸ ਨੇ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ 376 ਆਈ. ਪੀ. ਸੀ. ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

You must be logged in to post a comment Login