ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜੱਥਾ ਗੁਰਦੁਆਰਾ ਗੋਬਿੰਦ ਘਾਟ ਤੋਂ ਰਵਾਨਾ

ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜੱਥਾ ਗੁਰਦੁਆਰਾ ਗੋਬਿੰਦ ਘਾਟ ਤੋਂ ਰਵਾਨਾ

ਚੰਡੀਗੜ੍ਹ, 24 ਮਈ : ਸਿੱਖ ਸ਼ਰਧਾਲੂਆਂ ਦੀ ਆਸਥਾ ਦੇ ਕੇਂਦਰ ਅਤੇ ਉੱਤਰਾਖੰਡ ਵਿਚ ਹਿਮਾਲਿਆ ਦੀਆਂ ਬਰਫ਼ ਲੱਦੀਆਂ ਉੱਚੀਆਂ ਚੋਟੀਆਂ ਉਤੇ ਸਥਿਤ ਪਵਿੱਤਰ ਧਾਰਮਿਕ ਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਐਤਵਾਰ, 25 ਮਈ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਕਿਵਾੜ ਖੁੱਲ੍ਹਣ ਤੋਂ ਇੱਕ ਦਿਨ ਪਹਿਲਾਂ ਇਸ ਸਾਲਾਨਾ ਧਾਰਮਿਕ ਯਾਤਰਾ ਦਾ ਆਰੰਭ ਕਰਦਿਆਂ ਪਹਿਲਾ ਜਥਾ ਸ਼ਨਿੱਚਰਵਾਰ ਸਵੇਰੇ ‘ਪੰਜ ਪਿਆਰਿਆਂ’ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੋਬਿੰਦ ਧਾਮ, ਘਾਂਗਰੀਆ ਲਈ ਰਵਾਨਾ ਹੋ ਗਿਆ।ਇਸ ਵਾਰ ਵੀ ਯਾਤਰਾ ਲਈ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਹੁਣ ਤੱਕ 67,377 ਸ਼ਰਧਾਲੂਆਂ ਨੇ ਯਾਤਰਾ ਲਈ ਰਜਿਸਟਰੇਸ਼ਨ ਕਰਵਾਈ ਹੈ, ਜਦੋਂ ਕਿ 4,800 ਤੋਂ ਵੱਧ ਯਾਤਰੀਆਂ ਨੇ ਪਹਿਲੇ ਦਿਨ ਦੇ ਦਰਸ਼ਨਾਂ ਲਈ ਰਜਿਸਟਰੇਸ਼ਨ ਕਰਵਾਈ ਹੈ।  ਜਾਣਕਾਰੀ ਮੁਤਾਬਕ 3,500 ਤੋਂ ਵੱਧ ਸ਼ਰਧਾਲੂ ਅੱਜ ਗੁਰਦੁਆਰਾ ਗੋਬਿੰਦ ਘਾਟ ਤੋਂ ਯਾਤਰਾ ਦੇ ਰਸਮੀ ਉਦਘਾਟਨ ਸਮੇਂ ਅਗਲੇ ਪੜਾਅ ਲਈ ਰਵਾਨਾ ਹੋ ਗਏ ਹਨ।

You must be logged in to post a comment Login