ਹੇਮਾ ਮਾਲਿਨੀ ਨੇ ਮਥੁਰਾ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਹੇਮਾ ਮਾਲਿਨੀ ਨੇ ਮਥੁਰਾ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਮਥੁਰਾ/ਤਿਰੁੂਵਨੰਤਪੁਰਮ, 4 ਅਪਰੈਲ- ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਅੱਜ ਮਥੁਰਾ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਹੇਮਾ ਮਾਲਿਨੀ 2014 ਤੇ 2019 ਵਿੱਚ ਮਥੁਰਾ ਤੋਂ ਸੰਸਦ ਮੈਂਬਰ ਚੁਣੀ ਗਈ ਸੀ। ਨਾਮਜ਼ਦਗੀ ਦਾਖ਼ਲ ਕਰਨ ਸਮੇਂ ਹੇਮਾ ਮਾਲਿਨੀ ਦੇ ਨਾਲ ਰਾਜ ਜਲ ਸ਼ਕਤੀ ਮੰਤਰੀ ਸਵਤੰਤਰ ਦੇਵ ਸਿੰਘ ਵੀ ਹਾਜ਼ਰ ਸਨ। ਇਸੇ ਦੌਰਾਨ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਭਾਜਪਾ ਦੇ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਅਤੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਅੱਜ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕੀਤੀਆਂ। ਚੰਦਰਸ਼ੇਖਰ ਦੀ ਲੜਾਈ ਸੀਨੀਅਰ ਕਾਂਗਰਸੀ ਆਗੂ ਸ਼ਸ਼ੀ ਥਰੂਰ ਖ਼ਿਲਾਫ਼ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਹੋਰ ਸੀਨੀਅਰ ਭਾਜਪਾ ਆਗੂ ਵੀ ਹਾਜ਼ਰ ਸਨ। ਇਸੇ ਤਰ੍ਹਾਂ ਕਾਂਗਰਸੀ ਆਗੂ ਵੇਣੂਗੋਪਾਲ ਨੇ ਅਲਾਪੁਜ਼ਾ ਦੇ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਦਾਖਲ ਕੀਤੀ।

You must be logged in to post a comment Login