1984 ਦੇ ਸਿੱਖ ਵਿਰੋਧੀ ਦੰਗਿਆਂ ਸਬੰਧੀ ਸਿਟ ਵੱਲੋਂ ਦੋ ਹੋਰ ਗ੍ਰਿਫ਼ਤਾਰ

1984 ਦੇ ਸਿੱਖ ਵਿਰੋਧੀ ਦੰਗਿਆਂ ਸਬੰਧੀ ਸਿਟ ਵੱਲੋਂ ਦੋ ਹੋਰ ਗ੍ਰਿਫ਼ਤਾਰ

ਕਾਨਪੁਰ (ਯੂਪੀ), 21 ਜੂਨ- ਕਾਨਪੁਰ ’ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸਮੂਹਿਕ ਕਤਲੇਆਮ ਅਤੇ ਘਰ ਨੂੰ ਅੱਗ ਲਾਉਣ ਦੇ ਦੋਸ਼ ਵਿੱਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਇਸ ਕਾਰਵਾਈ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਹ ਗ੍ਰਿਫਤਾਰੀਆਂ ਘਾਟਮਪੁਰ ਤੋਂ ਕੀਤੀਆਂ ਗਈਆਂ ਹਨ ਅਤੇ ਹੁਣ ਤੱਕ ਐੱਸਆਈਟੀ ਵੱਲੋਂ ਫੜੇ ਵਿਅਕਤੀਆਂ ਦੀ ਗਿਣਤੀ ਛੇ ਹੋ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ ਦੀ ਪਛਾਣ ਮੋਬੀਨ ਸ਼ਾਹ (60) ਅਤੇ ਅਮਰ ਸਿੰਘ ਉਰਫ਼ ਭੂਰਾ (61) ਵਜੋਂ ਹੋਈ ਹੈ। ਐਸਆਈਟੀ ਦੀ ਅਗਵਾਈ ਕਰ ਰਹੇ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ (ਡੀ ਆਈ ਜੀ) ਬਲੇਂਦੂ ਭੂਸ਼ਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

You must be logged in to post a comment Login