1984 ਸਿੱਖ ਵਿਰੋਧੀ ਦੰਗੇ: ਕਾਨਪੁਰ ’ਚ 5 ਹੋਰ ਮੁਲਜ਼ਮ ਗ੍ਰਿਫ਼ਤਾਰ

1984 ਸਿੱਖ ਵਿਰੋਧੀ ਦੰਗੇ: ਕਾਨਪੁਰ ’ਚ 5 ਹੋਰ ਮੁਲਜ਼ਮ ਗ੍ਰਿਫ਼ਤਾਰ

ਲਖਨਊ, 23 ਜੂਨ- ਉੱਤਰ ਪ੍ਰਦੇਸ਼ ਦੇ ਕਾਨਪੁਰ ’ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਕਥਿਤ ਤੌਰ ’ਤੇ ਸ਼ਾਮਲ 5 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 11 ਹੋ ਗਈ ਹੈ। ਫੜੇ ਮੁਲਜ਼ਮਾਂ ਤੋਂ ਹੁਣ ਪੁੱਛ ਪੜਤਾਲ ਕੀਤੀ ਜਾਵੇਗੀ। ਐੱਸਆਈਟੀ ਨੇ ਮੰਗਲਵਾਰ ਨੂੰ ਭੂਰਾ ਅਤੇ ਮੋਮਿਨ ਨੂੰ ਕਾਨਪੁਰ ਤੋਂ ਚੁੱਕਿਆ ਸੀ। ਇਸ ਤੋਂ ਪਹਿਲਾਂ 15 ਜੂਨ ਨੂੰ ਇਸ ਮਾਮਲੇ ‘ਚ ਪਹਿਲੀ ਵੱਡੀ ਕਾਰਵਾਈ ਕੀਤੀ ਗਈ ਸੀ, ਜਦੋਂ ਕਾਨਪੁਰ ਤੋਂ ਚਾਰ ਸੈਫੁੱਲਾ ਖਾਨ, ਬਚਨ, ਬੱਪਨ ਅਤੇ ਪੱਕੀ ਨੂੰ ਗ੍ਰਿਫਤਾਰ ਕੀਤਾ ਸੀ। ਚਾਰਾਂ ਨੂੰ ਘਾਟਮਪੁਰ ਇਲਾਕੇ ਤੋਂ ਗਿਫ਼ਤਾਰ ਕੀਤਾ ਗਿਆ ਸੀ ਅਤੇ ਇਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ। ਵਰਨਣਯੋਗ ਹੈ ਕਿ ਕੇਂਦਰੀ ਮੰਤਰਾਲੇ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸਾਂ ਨੂੰ ਮੁੜ ਖੋਲ੍ਹਣ ਲਈ ਤਿੰਨ ਸਾਲ ਪਹਿਲਾਂ 2019 ਵਿੱਚ ਐੱਸਆਈਟੀ ਕਾਇਮ ਕੀਤੀ ਸੀ। ਟੀਮ ਨੇ 1984 ਦੇ ਸਿੱਖ ਦੰਗਿਆਂ ਦੇ 94 ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ, ਜਿਨ੍ਹਾਂ ‘ਚੋਂ 74 ਜ਼ਿੰਦਾ ਹਨ।

You must be logged in to post a comment Login