ਨਵੀਂ ਦਿੱਲੀ— 20 ਨਵੰਬਰ 2018 ਦਾ ਦਿਨ ਸਿੱਖਾਂ ਲਈ ਅਹਿਮ ਦਿਨ ਸਾਬਤ ਹੋਇਆ ਹੈ। 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਲੱਗਭਗ 34 ਸਾਲਾਂ ਬਾਅਦ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ 2 ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਅਤੇ ਯਸ਼ਪਾਲ ਸਿੰਘ ਨੂੰ ਸਜ਼ਾ-ਏ-ਮੌਤ ਦੀ ਸਜ਼ਾ ਸੁਣਾਈ ਹੈ।
ਇਸ ਫੈਸਲੇ ਨੂੰ ਲੈ ਕੇ ਪੰਜਾਬ ਕੈਬਨਿਟ ‘ਚ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਟਵੀਟ ਕੀਤਾ, ”ਉਨ੍ਹਾਂ ਨੇ ਮਾਰ ਦਿੱਤਾ! ਉਨ੍ਹਾਂ ਨੇ ਸਾੜ ਦਿੱਤਾ! ਉਨ੍ਹਾਂ ਨੇ ਬਲਾਤਕਾਰ ਕੀਤਾ! ਅੱਜ ਉਹ ਲਟਕ ਰਹੇ ਹਨ। ਮੈਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋ ਦੋਸ਼ੀਆਂ ਖਿਲਾਫ ਅੱਜ ਦੇ ਫੈਸਲੇ ਨੂੰ ਲੈ ਕੇ ਵਾਹਿਗੁਰੂ ਦਾ ਧੰਨਵਾਦ ਕਰਦੀ ਹਾਂ, ਇਹ ਸਿੱਖਾਂ ਲਈ ਆਸ ਦੀ ਇਕ ਕਿਰਨ ਹੈ। ਹਰਸਿਮਰਤ ਨੇ ਅੱਗੇ ਕਿਹਾ ਕਿ ਮੈਂ ਸਿੱਖਾਂ ਵਿਰੁੱਧ ਅਪਰਾਧਾਂ ਵਿਚ ਸ਼ਾਮਲ ਸੱਜਣ, ਟਾਈਟਲਰ ਅਤੇ ਉਨ੍ਹਾਂ ਦੇ ਸਹਿਯੋਗੀਆਂ ਲਈ ਵੀ ਇਸ ਤਰ੍ਹਾਂ ਦੀ ਸਜ਼ਾ ਲਈ ਪ੍ਰਾਰਥਨਾ ਕਰਦੀ ਹਾਂ।

You must be logged in to post a comment Login