ਮੁੰਬਈ, 7 ਮਈ : ਬੁੱਧਵਾਰ ਸਵੇਰੇ ਪਾਕਿਸਤਾਨ ਵਿਰੁੱਧ ਹਥਿਆਰਬੰਦ ਬਲਾਂ ਵੱਲੋਂ ਮਿਜ਼ਾਈਲ ਹਮਲੇ ਕੀਤੇ ਜਾਣ ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਚਕਾਰ 200 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਸ੍ਰੀਨਗਰ ਸਮੇਤ ਘੱਟੋ-ਘੱਟ 18 ਹਵਾਈ ਅੱਡਿਆਂ ਨੂੰ ਅਸਥਾਈ ਤੌਰ ’ਤੇ ਸੰਚਾਲਨ ਲਈ ਬੰਦ ਕਰ ਦਿੱਤਾ ਗਿਆ ਹੈ। ਏਅਰ ਇੰਡੀਆ, ਇੰਡੀਗੋ, ਸਪਾਈਸਜੈੱਟ, ਏਅਰ ਇੰਡੀਆ ਐਕਸਪ੍ਰੈਸ, ਅਕਾਸਾ ਏਅਰ ਅਤੇ ਕੁਝ ਵਿਦੇਸ਼ੀ ਏਅਰਲਾਈਨਾਂ ਨੇ ਵੱਖ-ਵੱਖ ਹਵਾਈ ਅੱਡਿਆਂ ਤੋਂ ਆਉਣ-ਜਾਣ ਵਾਲੀਆਂ ਆਪਣੀਆਂ ਸੇਵਾਵਾਂ ਰੱਦ ਕਰ ਦਿੱਤੀਆਂ। ਸੂਤਰਾਂ ਨੇ ਦੱਸਿਆ ਕਿ ਦੇਸ਼ ਦੇ ਉੱਤਰੀ ਅਤੇ ਪੱਛਮੀ ਹਿੱਸਿਆਂ ਵਿੱਚ ਘੱਟੋ-ਘੱਟ 18 ਹਵਾਈ ਅੱਡਿਆਂ ਨੂੰ ਅਸਥਾਈ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਹਵਾਈ ਅੱਡਿਆਂ ਵਿੱਚ ਸ੍ਰੀਨਗਰ, ਲੇਹ, ਜੰਮੂ, ਅੰਮ੍ਰਿਤਸਰ, ਪਠਾਨਕੋਟ, ਚੰਡੀਗੜ੍ਹ, ਜੋਧਪੁਰ, ਜੈਸਲਮੇਰ, ਸ਼ਿਮਲਾ, ਧਰਮਸ਼ਾਲਾ ਅਤੇ ਜਾਮਨਗਰ ਸ਼ਾਮਲ ਹਨ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login