ਅਫ਼ਗ਼ਾਨਿਸਤਾਨ ਦੀ ਧਰਤੀ ਨੂੰ ਅਤਿਵਾਦ ਦੀ ਪਨਾਹਗਾਹ ਨਾ ਬਣਨ ਦਿੱਤਾ ਜਾਵੇ

ਅਫ਼ਗ਼ਾਨਿਸਤਾਨ ਦੀ ਧਰਤੀ ਨੂੰ ਅਤਿਵਾਦ ਦੀ ਪਨਾਹਗਾਹ ਨਾ ਬਣਨ ਦਿੱਤਾ ਜਾਵੇ

ਨਵੀਂ ਦਿੱਲੀ, 10 ਨਵੰਬਰ : ਅਫ਼ਗ਼ਾਨਿਸਤਾਨ ਬਾਰੇ ਦਿੱਲੀ ਵਾਰਤਾ ਬਾਅਦ ਕੀਤੇ ਐਲਾਨ ਵਿੱਚ ਕਿਹਾ ਗਿਆ ਹੈ ਕਿ ਅਫ਼ਗ਼ਾਨਿਸਤਾਨ ਦੀ ਜ਼ਮੀਨ ਨੂੰ ਅਤਿਵਾਦ ਦੀ ਪਨਾਹਗਾਹ ਨਾ ਬਣਨ ਦਿੱਤਾ ਜਾਵੇ। ਇਸ ਦੇ ਨਾਲ ਨਾ ਹੀ ਇਥੋਂ ਅਤਿਵਾਦੀਆਂ ਨੂੰ ਟਰੇਨਿੰਗ ਦਿੱਤੀ ਜਾਵੇ ਤੇ ਨਾ ਹੀ ਫੰਡਿੰਗ ਕੀਤੀ ਜਾਵੇ। ਅਫ਼ਗਾਨਿਸਤਾਨ ਸੰਕਟ ਬਾਰੇ 8 ਮੁਲਕਾਂ ਦੀ ਵਾਰਤਾ ਵਿੱਚ ਸ਼ਾਂਤੀਪੂਰਨ, ਸੁਰੱਖਿਅਤ […]

ਕੇਂਦਰੀ ਮੰਤਰੀ ਮੰਡਲ ਨੇ ਐੱਮਪੀਲੈਡ ਫੰਡ ਬਹਾਲ ਕੀਤਾ

ਕੇਂਦਰੀ ਮੰਤਰੀ ਮੰਡਲ ਨੇ ਐੱਮਪੀਲੈਡ ਫੰਡ ਬਹਾਲ ਕੀਤਾ

ਨਵੀਂ ਦਿੱਲੀ, 10 ਨਵੰਬਰ : ਕੇਂਦਰੀ ਮੰਤਰੀ ਮੰਡਲ ਨੇ ਸਾਲ 2021-22 ਦੇ ਬਾਕੀ ਰਹਿੰਦੇ ਸਮੇਂ ਲਈ ਐੱਮਪੀਲੈਡ ਫੰਡ ਨੂੰ ਬਹਾਲ ਕਰ ਦਿੱਤਾ ਹੈ, ਜਿਸ ਵਿੱਚ ਸੰਸਦ ਮੈਂਬਰਾਂ ਨੂੰ ਹਲਕੇ ਦੇ ਵਿਕਾਸ ਲਈ 2 ਕਰੋੜ ਰੁਪਏ ਉਪਲਬਧ ਕਰਵਾਏ ਜਾਣਗੇ। ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕੈਬਨਿਟ ਮੀਟਿੰਗ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਅਗਲੇ ਸਾਲ […]

ਆਪ’ ਤੋਂ ਅਸਤੀਫ਼ੇ ਬਾਅਦ ਰੁਪਿੰਦਰ ਰੂਬੀ ਦੇ ਕਾਂਗਰਸ ’ਚ ਜਾਣ ਦੀ ਸੰਭਾਵਨਾ

ਆਪ’ ਤੋਂ ਅਸਤੀਫ਼ੇ ਬਾਅਦ ਰੁਪਿੰਦਰ ਰੂਬੀ ਦੇ ਕਾਂਗਰਸ ’ਚ ਜਾਣ ਦੀ ਸੰਭਾਵਨਾ

ਬਠਿੰਡਾ/ਮਾਨਸਾ, 10 ਨਵੰਬਰ : ਆਮ ਆਦਮੀ ਪਾਰਟੀ ਦੀ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਰਾਖਵੇਂ ਹਲਕੇ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਦੇਰ ਰਾਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਹਾਲਾਂ ਕਿ ਉਨ੍ਹਾਂ ਆਪਣੀ ਲਿਖ਼ਤ ਵਿਚ ਅਸਤੀਫ਼ੇ ਦਾ ਕੋਈ ਕਾਰਨ ਨਹੀਂ ਦੱਸਿਆ। ਉਨ੍ਹਾਂ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਅਪਲੋਡ ਕੀਤੀ ਹੈ। ਉਨ੍ਹਾਂ […]

ਸਿੰਘੂ ਬਾਰਡਰ ’ਤੇ ਪੰਜਾਬ ਦੇ ਕਿਸਾਨ ਨੇ ਖ਼ੁਦਕੁਸ਼ੀ ਕੀਤੀ

ਚੰਡੀਗੜ੍ਹ, 10 ਨਵੰਬਰ : ਪੰਜਾਬ ਦੇ 45 ਸਾਲਾ ਕਿਸਾਨ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਵਿੱਚ ਹਿੱਸਾ ਲੈਂਦਿਆਂ ਸਿੰਘੂ ਬਾਰਡਰ ਨੇੜੇ ਦਰੱਖਤ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ ਕਿਸਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਉੱਚੀ ਰੁੜਕੀ ਤਹਿਸੀਲ ਅਮਲੋਹ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਕੁੰਡਲੀ ਥਾਣੇ ਦੇ […]

ਲਖੀਮਪੁਰ ਖੀਰੀ ਕਾਂਡ: ਆਸ਼ੀਸ਼ ਮਿਸ਼ਰਾ ਤੇ ਉਸ ਦੇ ਸਾਥੀਆਂ ਦੇ ਹਥਿਆਰਾਂ ਤੋਂ ਗੋਲੀਆਂ ਚੱਲਣ ਦੀ ਪੁਸ਼ਟੀ

ਲਖੀਮਪੁਰ ਖੀਰੀ ਕਾਂਡ: ਆਸ਼ੀਸ਼ ਮਿਸ਼ਰਾ ਤੇ ਉਸ ਦੇ ਸਾਥੀਆਂ ਦੇ ਹਥਿਆਰਾਂ ਤੋਂ ਗੋਲੀਆਂ ਚੱਲਣ ਦੀ ਪੁਸ਼ਟੀ

ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼), 10 ਨਵੰਬਰ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਕਾਂਡ ਵਿੱਚ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਮਾਮਲੇ ਦੇ ਮੁੱਖ ਮੁਲਜ਼ਮ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਨੇ ਗੋਲੀ ਚਲਾਈ ਸੀ। ਰਾਈਫਲ ਅਤੇ ਦੋ ਹੋਰ ਹਥਿਆਰਾਂ ਤੋਂ ਗੋਲੀ ਚਲਾਉਣ ਦੀ ਪੁਸ਼ਟੀ ਕੀਤੀ ਗਈ ਹੈ। […]

1 65 66 67 68 69 406