ਜਹਾਜ਼ ਹਾਦਸਾ: ਕਿਸੇ ਦੇ ਵੀ ਬਚਣ ਦੀ ਨਹੀਂ ਉਮੀਦ, 242 ਲੋਕਾਂ ਦੀ ਮੌਤ ਦਾ ਖ਼ਦਸ਼ਾ

ਜਹਾਜ਼ ਹਾਦਸਾ: ਕਿਸੇ ਦੇ ਵੀ ਬਚਣ ਦੀ ਨਹੀਂ ਉਮੀਦ, 242 ਲੋਕਾਂ ਦੀ ਮੌਤ ਦਾ ਖ਼ਦਸ਼ਾ

ਅਹਿਮਦਾਬਾਦ- ਗੁਜਰਾਤ ਦੇ ਅਹਿਮਦਾਬਾਦ ‘ਚ ਵੀਰਵਾਰ ਦੇ ਦਿਨ ਇਕ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਏਅਰ ਇੰਡੀਆ ਦੀ ਫਲਾਈਟ AI 171 ਟੇਕ ਆਫ ਦੇ ਤੁਰੰਤ ਬਾਅਦ ਅਚਾਨਕ ਮੈਡੀਕਲ ਕਾਲਜ ਨਾਲ ਟਕਰਾ ਗਿਆ। ਜਿਸ ਕਾਰਨ ਜਹਾਜ਼ ਨੂੰ ਅੱਗ ਲੱਗ ਗਈ। ਇਹ ਜਹਾਜ਼ ਅਹਿਮਦਾਬਾਦ ਤੋਂ ਲੰਡਨ ਲਈ ਰਵਾਨਾ ਹੋਇਆ ਸੀ। ਜਹਾਜ਼ ਵਿਚ ਕੁੱਲ 242 ਯਾਤਰੀ ਸਵਾਰ ਸਨ। ਇਸ ਦਰਮਿਆਨ ਗੁਜਰਾਤ ਦੇ ਅਹਿਮਦਾਬਾਦ ਪੁਲਸ ਕਮਿਸ਼ਨਰ ਨੇ ਜਹਾਜ਼ ਹਾਦਸੇ ਨੂੰ ਲੈ ਕੇ ਵੱਡੀ ਜਾਣਕਾਰੀ ਦਿੱਤੀ ਹੈ।  ਅਹਿਮਦਾਬਾਦ ਪੁਲਸ ਕਮਿਸ਼ਨਰ ਜੀ. ਐੱਸ. ਮਲਿਕ ਨੇ ਕਿਹਾ ਕਿ ਇਹ ਹਾਦਸਾ ਬਹੁਤ ਹੀ ਭਿਆਨਕ ਸੀ। ਟੇਕ ਆਫ਼ ਕਰਨ ਦੇ ਕੁਝ ਮਿੰਟਾਂ ਬਾਅਦ ਹੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਵਿਚ ਹੁਣ ਤੱਕ 133 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਹਾਲਤ ਬਹੁਤ ਹੀ ਗੰਭੀਰ ਸੀ ਅਤੇ ਉਨ੍ਹਾਂ ਨੂੰ ਬਚਾਅ ਸਕਣਾ ਮੁਸ਼ਕਲ ਸਾਬਤ ਹੋ ਰਿਹਾ ਹੈ। ਕਿਸੇ ਦੇ ਵੀ ਬਚਣ ਦੀ ਉਮੀਦ ਨਹੀਂ ਹੈ। ਕਮਿਸ਼ਨਰ ਮਲਿਕ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ ਪਰ ਮਲਬੇ ਅਤੇ ਅੱਗ ਦੀ ਸਥਿਤੀ ਨੂੰ ਵੇਖਦੇ ਹੋਏ ਹਾਲਾਤ ਬੇਹੱਦ ਚੁਣੌਤੀਪੂਰਨ ਬਣੇ ਹੋਏ ਹਨ।

You must be logged in to post a comment Login