ਮੋਹਾਲੀ : ਮੋਹਾਲੀ ਦੀ ਸੀ. ਬੀ. ਆਈ. ਅਦਾਲਤ ਨੇ 27 ਸਾਲ ਪੁਰਾਣੇ ਹਰਜੀਤ ਸਿੰਘ ਕੇਸ ‘ਚ ਦੋਸ਼ੀਆਂ ਪੁਲਸ ਅਧਿਕਾਰੀਆਂ ਨੂੰ ਸਜ਼ਾ ਦਾ ਐਲਾਨ ਕੀਤਾ ਹੈ। ਅਦਾਲਤ ਨੇ ਨਵੰਬਰ, 1992 ‘ਚ ਪੁਲਸ ਵਲੋਂ ਹਰਜੀਤ ਸਿੰਘ ਨੂੰ ਅਗਵਾ ਕਰਨ ਦੇ ਮਾਮਲੇ ‘ਚ ਦੋਸ਼ੀ ਸਾਬਕਾ ਡੀ. ਐੱਸ. ਪੀ. ਨਰਿੰਦਰ ਸਿੰਘ ਮੱਲੀ ਅਤੇ ਸਬ ਇੰਸਪੈਕਟਰ ਗਿਆਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦੋਹਾਂ ਨੂੰ ਇਕ ਲੱਖ, 20 ਹਜ਼ਾਰ ਰੁਪਏ ਜ਼ੁਰਮਾਨਾ ਵੀ ਕੀਤਾ ਹੈ। ਇਸ ਜ਼ੁਰਮਾਨੇ ‘ਚੋਂ ਇਕ ਲੱਖ ਰੁਪਿਆ ਪੀੜਤ ਪਰਿਵਾਰ ਨੂੰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਾਬਕਾ ਡੀ. ਐੱਸ. ਪੀ. ਨਰਿੰਦਰ ਸਿੰਘ ਮੱਲੀ ਨੂੰ ਔਰਤਾਂ ਸਬੰਧੀ ਇਕ ਮਾਮਲੇ ‘ਚ ਪਹਿਲਾਂ ਹੀ ਸਜ਼ਾ ਹੋ ਚੁੱਕੀ ਹੈ।
You must be logged in to post a comment Login