32ਵਾਂ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਯਾਦਗਾਰੀ ਸਮਾਗਮ ਹੋਵੇਗਾ-ਇੰਦਰਜੀਤ ਸਿੰਘ ਮੱਕੜ

32ਵਾਂ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਯਾਦਗਾਰੀ ਸਮਾਗਮ ਹੋਵੇਗਾ-ਇੰਦਰਜੀਤ ਸਿੰਘ ਮੱਕੜ
ਲੁਧਿਆਣਾ, 9 ਮਾਰਚ (PE)- ਗੁਰੂ ਸਾਹਿਬਾਨ ਵੱਲੋ ਉਚਰੀ ਇਲਾਹੀ ਬਾਣੀ ਦੇ ਕੀਰਤਨ ਦਾ ਪ੍ਰਚਾਰ  ਕਰਨ ਦੇ ਲਈ ਜੋ ਵੱਡਮੁੱਲੇ ਯਤਨ ਪਿਛਲੇ ਲੰਬੇ ਸਮੇਂ ਤੋਂ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਜੀ ਵੱਲੋ ਕੀਤੇ ਜਾ ਰਹੇ ਹਨ।ਉਹ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ਨੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਭਾਈ ਦਵਿੰਦਰ ਸਿੰਘ ਸੋਢੀ ਦੇ ਵੱਲੋ ਮਿਤੀ 11 ਤੋ 13 ਮਾਰਚ 2022  ਤੱਕ( ਸ਼ਾਮ 7 ਤੋ 10.30 ਵੱਜ ਤੱਕ) ਵਿਸ਼ੇਸ਼ ਤੌਰ ਤੇ ਆਯੋਜਿਤ ਕੀਤੇ ਜਾ ਰਹੇ 32ਵੇਂ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਦਾ ਸੱਦਾ ਪੱਤਰ ਰਿਲੀਜ਼ ਕਰਦਿਆਂ ਹੋਇਆ ਕੀਤਾ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਬਾਨ ਤੇ ਭਗਤਾਂ ਵੱਲੋ ਉਚਰੀ ਇਲਾਹੀ ਬਾਣੀ ਦੇ  ਭਾਵਨਾਤਮਕ ਸੰਦੇਸ਼ ਨੂੰ ਸਮੁੱਚੇ ਸੰਸਾਰ ਭਰ ਦੀਆਂ ਸੰਗਤਾਂ ਤੱਕ ਵੱਧ ਤੋ ਵੱਧ ਪਹੁੰਚਾਣ ਤੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਹਿੱਤ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਜੀ ਦੇ ਵੱਲੋ ਆਯੋਜਿਤ ਕੀਤਾ ਜਾ ਰਿਹਾ ਉਕਤ ਗੁਰਮਤਿ ਸਮਾਗਮ ਇੱਕ ਯਾਦਗਾਰੀ ਸਮਾਗਮ ਹੋਵੇਗਾ। ਜਿਸ ਦੇ ਅੰਦਰ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ ਲਈ ਉਚੇਚੇ ਤੌਰ ਤੇ ਪੁੱਜਣਗੀਆਂ।ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਮਤਿ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ, ਸੰਤ ਮਹਾਪੁਰਸ਼ ਤੇ ਪ੍ਰਮੁੱਖ ਸਖਸ਼ੀਅਤਾਂ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰੂ ਜਸ ਰਹੀ ਨਿਹਾਲ ਕਰਨਗੀਆਂ।ਇਸ ਦੌਰਾਨ ਭਾਈ ਦਵਿੰਦਰ ਸਿੰਘ ਸੋਡੀ ਨੇ ਦੱਸਿਆ ਕਿ ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋ ਬਖਸ਼ੇ ਹੋਲੇ ਮਹੱਲੇ ਦੇ ਪਾਵਨ ਤਿਉਹਾਰ ਅਤੇ ਬਾਬਾ ਨੰਦ ਸਿੰਘ ਜੀ ਅਤੇ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਆਯੋਜਿਤ ਕੀਤੇ ਜਾ ਰਹੇ ਉਕਤ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਅੰਦਰ ਵਿਸ਼ੇਸ਼ ਤੌਰ ਤੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਚਮਨਜੀਤ ਸਿੰਘ ਲਾਲ,ਭਾਈ ਹਰਜਿੰਦਰ ਸਿੰਘ ਸ਼੍ਰੀ ਨਗਰ ਵਾਲੇ, ਭਾਈ ਜਸਬੀਰ ਸਿੰਘ ਪਾਉਟਾ ਸਾਹਿਬ ਵਾਲੇ ,ਭਾਈ ਬਲਵਿੰਦਰ ਸਿੰਘ ਰੰਗੀਲਾ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ,ਭਾਈ ਦਵਿੰਦਰ ਸਿੰਘ ਜੀ ਸੁਹਾਣੇ ਵਾਲੇ,ਭਾਈ ਗੁਰਚਰਨ ਸਿੰਘ ਰਸੀਆ,ਭਾਈ ਜੋਗਿੰਦਰ ਸਿੰਘ ਰਿਆੜ , ਭਾਈ ਅਮਨਦੀਪ ਸਿੰਘ ਜੀ ਅੰਮ੍ਰਿਤਸਰ ਵਾਲੇ, ਭਾਈ ਮਨਪ੍ਰੀਤ ਸਿੰਘ ਕਾਨਪੁਰੀ , ਭਾਈ ਗੁਰਪ੍ਰੀਤ ਸਿਘ ਸ਼ਿਮਲੇ ਵਾਲੇ , ਭਾਈ ਗੁਰਸ਼ਰਨ ਸਿੰਘ ਲੁਧਿਆਣੇ ਵਾਲੇ, ਉਸਤਾਦ ਸੁੱਖਵੰਤ ਸਿੰਘ ,ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ,ਭਾਈ ਜਸਕਰਨ ਸਿੰਘ ਪਟਿਆਲੇ ਵਾਲੇ, ਭਾਈ ਗੁਰਸੇਵਕ ਸਿੰਘ ਰੰਗੀਲਾ ਸਮੇਤ ਉੱਘੇ ਵਿਦਵਾਨ ਤੇ ਕਥਾ ਵਾਚਕ ਗਿਆਨੀ ਸਰਬਜੀਤ ਸਿੰਘ ਜੀ, ਜਵੱਦੀ ਟਕਸਾਲ ਦੇ ਮੁੱਖੀ ਸੰਤ ਬਾਬਾ ਅਮੀਰ ਸਿੰਘ ਜੀ, ਨਾਨਕਸਰ ਸੰਪਰਦਾ ਦੇ ਮੁੱਖੀ  ਸੰਤ ਬਾਬਾ ਲੱਖਾ ਸਿੰਘ ਜੀ,ਬਾਬਾ ਸਰਬਜੋਤ ਸਿੰਘ ਬੇਦੀ, ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣੇ ਵਾਲੇ,ਬਾਬਾ ਸੁਖਦੇਵ ਸਿੰਘ ਜੀ,ਬਾਬਾ ਧੰਨਾ ਸਿੰਘ ਜੀ ਤੇ  ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ  ਸਿੰਘ ਜੀ,ਮਾਤਾ ਵਿਪਨਪ੍ਰੀਤ ਕੌਰ ਜੀ ਉਚੇਚੇ ਤੌਰ ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਨਗੇ। ਉਨ੍ਹਾਂ ਨੇ ਦੱਸਿਆ ਕਿ  ਤਿੰਨ ਰੋਜ਼ਾ 32ਵੇਂ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਦਾ ਸਮੁੱਚਾ ਲਾਇਵ ਪ੍ਰਸਾਰਨ ਫਾਸਟਵੇਅ ਚੈਨਲ ਅਤੇ, ਫਤਹਿ ਟੀ.ਵੀ ਤੇ ਭਾਈ ਦਵਿੰਦਰ ਸਿੰਘ ਸੋਢੀ ਯੂ ਟਿਊਬ ਚੈਨਲ ਤੇ ਹੋਵੇਗਾ। ਭਾਈ ਸੋਢੀ ਨੇ ਸਮੁੱਚੀਆਂ ਸੰਗਤਾਂ ਨੂੰ ਜ਼ੋਰਦਾਰ ਬੇਨਤੀ ਕੀਤੀ ਕੀ ਉਹ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਵਿੱਚ ਵੱਧ ਤੋ ਵੱਧ ਹਾਜ਼ਰੀਆਂ ਭਰ ਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕਰਨ।ਇਸ ਸਮੇਂ ਉਨ੍ਹਾਂ ਦੇ ਨਾਲ ਐਸ.ਪੀ ਖੁਰਾਣਾ, ਹਰਦੀਪ ਸਿੰਘ (ਬਿੱਟੂ ਜੀ) ਬਹਾਦਰ ਸਿੰਘ, ਸਤਨਾਮ ਸਿੰਘ, ਸੰਦੀਪ ਸਿੰਘ ਧਵਨ ਸਮੇਤ ਕਈ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

You must be logged in to post a comment Login