50 ਉਡਾਣਾਂ ਨੂੰ ਮਿਲੀ ਬੰਬ ਦੀ ਧਮਕੀ

50 ਉਡਾਣਾਂ ਨੂੰ ਮਿਲੀ ਬੰਬ ਦੀ ਧਮਕੀ

ਨਵੀਂ ਦਿੱਲੀ, 27 ਅਕਤੂਬਰ- ਭਾਰਤੀ ਏਅਰਲਾਈਨਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਐਤਵਾਰ ਨੂੰ ਵੀ ਜਾਰੀ ਰਿਹਾ। ਸੂਤਰਾਂ ਮੁਤਾਬਕ ਭਾਰਤੀ ਏਅਰਲਾਈਨਾਂ ਦੀਆਂ ਅੱਜ ਘੱਟੋ-ਘੱਟ 50 ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਪਿਛਲੇ 14 ਦਿਨਾਂ ਵਿਚ ਹੁਣ ਤੱਕ 350 ਤੋਂ ਵੱਧ ਉਡਾਣਾਂ ਨੂੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਨ੍ਹਾਂ ਵਿਚੋਂ ਬਹੁਤੀਆਂ ਧਮਕੀਆਂ ਸੋਸ਼ਲ ਮੀਡੀਆ ਰਾਹੀਂ ਦਿੱਤੀਆਂ ਗਈਆਂ ਹਨ। ਅਕਾਸਾ ਏਅਰ ਦੀਆਂ 15 ਉਡਾਣਾਂ ਜਦੋਂਕਿ ਇੰਡੀਗੋ ਤੇ ਵਿਸਤਾਰਾ ਦੀਆਂ ਕ੍ਰਮਵਾਰ 18 ਤੇ 17 ਉਡਾਣਾਂ ਨੂੰ ਧਮਕੀ ਦਿੱਤੀ ਗਈ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲਾ ਏਅਰਲਾਈਨਾਂ ਨੂੰ ਅਜਿਹੀਆਂ ਧਮਕੀਆਂ ਦੀ ਅਲਾਮਤ ਨਾਲ ਨਜਿੱਠਣ ਲਈ ਕਾਨੂੰਨੀ ਕਾਰਵਾਈ ਦੇ ਵਿਕਲਪ ’ਤੇ ਵਿਚਾਰ ਕਰ ਰਿਹਾ ਹੈ। 

You must be logged in to post a comment Login