‘ਆਪ’ ਵਿਧਾਇਕ ਕਮਾਲੂ ਨੇ ਕਰਵਾਇਆ ਡੋਪ ਟੈਸਟ

‘ਆਪ’ ਵਿਧਾਇਕ ਕਮਾਲੂ ਨੇ ਕਰਵਾਇਆ ਡੋਪ ਟੈਸਟ

ਬਠਿੰਡਾ – ਆਮ ਆਦਮੀ ਪਾਰਟੀ ਦੇ ਹਲਕਾ ਮੌੜ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ ਵਲੋਂ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਡੋਪ ਟੈਸਟ ਕਰਵਾਇਆ ਗਿਆ। ਉਨ੍ਹਾਂ ਤੋਂ ਇਲਾਵਾ ਜ਼ਿਲਾ ਜਨਰਲ ਸਕੱਤਰ ਅਮਨਦੀਪ ਸਿੰਘ, ਵਾਇਸ ਪ੍ਰਧਾਨ ਨਛੱਤਰ ਸਿੰਘ ਅਤੇ ਕੇਵਲ ਸਿੰਘ ਨੇ ਵੀ ਡੋਪ ਟੈਸਟ ਕਰਵਾਇਆ। ਇਸ ਮੌਕੇ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਨਣ ਤੋਂ ਪਹਿਲਾਂ ਨਸ਼ੇ ਨੂੰ 4 ਹਫਤਿਆਂ ਵਿਚ ਜੜੋਂ ਖਤਮ ਕਰਨ ਲਈ ਗੁੱਟਕਾ ਸਾਹਿਬ ਦੀ ਸਹੁੰ ਚੁੱਕੀ ਸੀ ਪਰ ਹੁਣ ਸਰਕਾਰ ਬਣੀ ਨੂੰ ਕਈ ਮਹੀਨੇ ਲੰਘ ਚੁੱਕੇ ਹਨ ਅਤੇ ਇਸ ‘ਤੇ ਅਜੇ ਤੱਕ ਪੂਰੀ ਤਰ੍ਹਾਂ ਰੋਕ ਨਹੀਂ ਲਗਾਈ ਜਾ ਸਕੀ। ਆਏ ਦਿਨ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਕਈ ਮੌਤਾਂ ਹੋ ਰਹੀਆਂ ਹਨ। ਹੁਣ ਸੂਬੇ ਦੇ ਲੋਕਾਂ ਨੂੰ ਕਾਂਗਰਸ ਤੇ ਅਕਾਲੀ ਭਾਜਪਾ ਦੀਆਂ ਨੀਤੀਆਂ ਦਾ ਚੰਗੀ ਤਰ੍ਹਾਂ ਪਤਾ ਚੱਲ ਚੁੱਕਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣਾ ਅਤੇ ਆਪਣੀ ਕੈਬਨਿਟ ਦੇ ਮੰਤਰੀਆਂ ਦਾ ਵੀ ਡੋਪ ਟੈਸਟ ਕਰਵਾਉਣ। ਇੱਥੋਂ ਤੱਕ ਕਿ ਹਰ ਪਾਰਟੀ ਦੇ ਵਿਧਾਇਕਾਂ ਅਤੇ ਸਰਪੰਚਾਂ ਨੂੰ ਵੀ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲਾ ਪ੍ਰਧਾਨ ਨਵਦੀਪ ਸਿੰਘ, ਪ੍ਰਧਾਨ ਭੁਪਿੰਦਰ ਬਾਂਸਲ, ਹਲਕਾ ਇੰਚਾਰਜ ਦੀਪਕ ਬਾਂਸਲ, ਵਾਇਸ ਪ੍ਰਧਾਨ ਮੁਹਿੰਦਰ ਸਿੰਘ ਫੱਲੋਮਿਠੀ, ਪ੍ਰਦੀਪ ਕਾਲੀਆ ਤੇ ਮੀਡੀਆ ਇੰਚਾਰਜ ਰਾਕੇਸ਼ ਪੁਰੀ ਹਾਜ਼ਰ ਸਨ।

You must be logged in to post a comment Login