ਚੰਡੀਗੜ੍ਹ- ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਸੁਖਪਾਲ ਖਹਿਰਾ ਵੱਲੋਂ ਵਿਧਾਨ ਸਭਾ ਦੇ ਬਾਹਰ ਜਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੁਖਪਾਲ ਖਹਿਰਾ ਨੇ ਅਕਾਲੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀਆਂ ਖਿਲਾਫ ਕੇਸ ਦਰਜ ਹੋਣੇ ਚਾਹੀਦੇ ਹਨ ਅਤੇ ਗ੍ਰਿਫਤਾਰੀ ਵੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰਿਪੋਰਟ ਲੀਕ ਕਰਨ ‘ਚ ਮੇਰਾ ਕੋਈ ਵੀ ਹੱਥ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਵਿਧਾਨ ਸਭਾ ‘ਚ ਜਸਜਿਸ ਰਣਜੀਤ ਸਿੰਘ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਅਕਾਲੀਆਂ ‘ਤੇ ਮਾਮਲਾ ਦਰਜ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਵਿਧਾਨ ਸਭਾ ‘ਚ ਅਕਾਲੀਆਂ ਨੂੰ ਘੇਰਣਗੇ।
Share on Facebook
Follow on Facebook
Add to Google+
Connect on Linked in
Subscribe by Email
Print This Post
You must be logged in to post a comment Login