ਹੁਸ਼ਿਆਰਪੁਰ, 10 ਸਤੰਬਰ -ਪ੍ਰਸਿੱਧ ਅਦਾਕਾਰਾ ਸੁਰਵੀਨ ਚਾਵਲਾ, ਉਸ ਦੇ ਪਤੀ ਅਤੇ ਭਰਾ ਖ਼ਿਲਾਫ਼ ਕਰੀਬ 2 ਸਾਲ ਪਹਿਲਾਂ ਰਿਲੀਜ਼ ਹੋਈ ਫ਼ਿਲਮ ‘ਨਿਲ ਬਟੇ ਸੰਨਾਟਾ’ ਦੇ ਸਹਾਇਕ ਨਿਰਮਾਤਾ ਦੇ ਪਿਤਾ ਵੱਲੋਂ 40 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਜੋ ਮਾਮਲਾ ਦਰਜ ਕਰਵਾਇਆ ਗਿਆ ਸੀ, ਉਸ ‘ਚ ਜ਼ਮਾਨਤ ਲਈ ਦਾਇਰ ਅਰਜ਼ੀ ‘ਤੇ ਸੁਣਵਾਈ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰਿਆ ਸੂਦ ਦੀ ਅਦਾਲਤ ‘ਚ ਹੋਈ। ਜੱਜ ਨੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਾਰੀਖ਼ 17 ਸਤੰਬਰ ਤੈਅ ਕੀਤੀ। ਇੱਥੇ ਜ਼ਿਕਰਯੋਗ ਹੈ ਕਿ ਸਹਾਇਕ ਨਿਰਮਾਤਾ ਪੰਕਜ ਗੁਪਤਾ ਦੇ ਪਿਤਾ ਸਤਪਾਲ ਗੁਪਤਾ ਵਾਸੀ ਹੁਸ਼ਿਆਰਪੁਰ ਵੱਲੋਂ ਸੁਰਵੀਨ ਚਾਵਲਾ, ਉਸ ਦੇ ਪਤੀ ਅਕਸ਼ੇ ਠੱਕਰ ਅਤੇ ਭਰਾ ਮਨਵਿੰਦਰ ਸਿੰਘ ਖ਼ਿਲਾਫ਼ ਫ਼ਿਲਮ ‘ਨਿਲ ਬਟੇ ਸੰਨਾਟਾ’ ਦੇ ਨਾਂਅ ‘ਤੇ 40 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਲਗਾਇਆ ਸੀ, ਜਿਸ ‘ਤੇ ਥਾਣਾ ਸਿਟੀ ਪੁਲਿਸ ਵੱਲੋਂ ਉਕਤ ਤਿੰਨੋਂ ਕਥਿਤ ਦੋਸ਼ੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਸੀ।
Share on Facebook
Follow on Facebook
Add to Google+
Connect on Linked in
Subscribe by Email
Print This Post
You must be logged in to post a comment Login