ਮੋਹਾਲੀ : ਭਾਰਤੀ ਕਿਸਾਨ ਯੂਨੀਅਨ ਵਲੋਂ ਅੱਜ ਇੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਪਰਾਲੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇੱਥੇ ਵੱਡੀ ਗਿਣਤੀ ‘ਚ ਕਿਸਾਨ ਅੱਜ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਇਕੱਠੇ ਹੋਏ। ਉਸ ਤੋਂ ਬਾਅਦ ਪਰਾਲੀ ਦੀਆਂ ਪੰਡਾਂ ਲੈ ਕੇ ਉਹ ਚੰਡੀਗੜ੍ਹ ਵੱਲ ਵਧੇ, ਜਿੱਥੇ ਚੰਡੀਗੜ੍ਹ-ਮੋਹਾਲੀ ਦੀ ਹੱਦ ‘ਤੇ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ। ਕਿਸਾਨਾਂ ਨੇ ਇੱਥੇ ਹੀ ਸੜਕ ‘ਤੇ ਆਸਣ ਜਮਾ ਲਏ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਸਰਕਾਰ ਦੇ ਵਿਰੁੱਧ ਧਰਨਾ ਦਿੱਤਾ ਬਾਅਦ ਵਿੱਚ ਕਿਸਾਨਾਂ ਨੇ ਆਪਣੇ ਨਾਲ ਲਿਆਂਦੀ ਹੋਈ ਪਰਾਲੀ ਸਾੜ ਕੇ ਰੋਸ ਵਜੋਂ ਇੱਕ ਸੰਕੇਤਕ ਆਪਣੇ ਵੱਲੋਂ ਦਿੱਤਾ ਹੈ ਕਿ ਕਿਸਾਨ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਪਰਾਲੀ ਵੀ ਸਾੜਨਗੇ ਅਤੇ ਇਸੇ ਤਰ੍ਹਾਂ ਰੋਸ ਪ੍ਰਦਰਸ਼ਨ ਵੀ ਕਰਨਗੇ।
Share on Facebook
Follow on Facebook
Add to Google+
Connect on Linked in
Subscribe by Email
Print This Post
You must be logged in to post a comment Login