ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਅੰਮ੍ਰਿਤਸਰ ਦੇ ਰਾਜਾਸਾਂਸੀ ਜਾਣਗੇ। ਜਿੱਥੇ ਉਹ ਦੁਪਹਿਰ ਕਰੀਬ 2 ਵਜੇ ਪਹੁੰਚਣਗੇ ਤੇ ਬੰਬ ਧਮਾਕੇ ਵਾਲੇ ਸਥਾਨ ਦਾ ਜਾਇਜ਼ਾ ਲੈਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪੁਲਸ ਦੇ ਉੱਚ ਅਧਿਕਾਰੀ ਵੀ ਹਾਜ਼ਰ ਰਹਿਣਗੇ। ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ਵਿਚ ਸਥਿਤ ਨਿਰੰਕਾਰੀ ਭਵਨ ‘ਤੇ ਹੋਏ ਗ੍ਰੇਨੇਡ ਹਮਲੇ ਵਿਚ ਮਾਰੇ ਗਏ ਲੋਕਾਂ ਲਈ ਪੰਜਾਬ ਸਰਕਾਰ ਨੇ ਪੰਜ-ਪੰਜ ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਡੀ. ਜੀ. ਪੀ., ਡੀ. ਪੀ. ਇੰਟੈਲੀਜੈਂਸ ਅਤੇ ਡੀ. ਜੀ. ਪੀ. ਲਾਅ ਐਂਡ ਆਰਡਰ ਨੂੰ ਤੁਰੰਤ ਮੌਕੇ ‘ਤੇ ਜਾ ਕੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਪੀੜਤ ਪਰਿਵਾਰ ਦੇ ਨਾਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਮਾਲੀ ਮਦਦ ਅਤੇ ਜ਼ਖਮੀਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ।

You must be logged in to post a comment Login