ਕੈਪਟਨ ਦੀ ਹਾਈਕੋਰਟ ਨੂੰ ਅਪੀਲ, ਬਲਾਤਕਾਰ ਮਾਮਲਿਆਂ ’ਚ ਤੇਜ਼ੀ ਨਾਲ ਮੁਕੱਦਮੇ ਚਲਾਏ ਜਾਣ

ਕੈਪਟਨ ਦੀ ਹਾਈਕੋਰਟ ਨੂੰ ਅਪੀਲ, ਬਲਾਤਕਾਰ ਮਾਮਲਿਆਂ ’ਚ ਤੇਜ਼ੀ ਨਾਲ ਮੁਕੱਦਮੇ ਚਲਾਏ ਜਾਣ

ਚੰਡੀਗੜ੍ਹ: ਬਲਾਤਕਾਰ ਦੇ ਮਾਮਲਿਆਂ ਵਿਚ ਸੁਣਵਾਈ ‘ਚ ਦੇਰੀ ਉਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਕੇਸਾਂ ‘ਚ ਤੇਜ਼ੀ ਨਾਲ ਮੁਕੱਦਮੇ ਚਲਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੂੰ ਫਾਸਟ-ਟ੍ਰੈਕ ਵਿਧੀ ਵਿਧਾਨ ਸਥਾਪਤ ਕਰਨ ਦੀ ਅਪੀਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਅਜਿਹੇ ਕੇਸਾਂ ਦੀ ਤੇਜ਼ੀ ਨਾਲ ਸੁਣਵਾਈ ਨੂੰ ਮੁਕੰਮਲ ਕਰਵਾਉਣ ਲਈ ਅਪਣੇ ਅਧਿਕਾਰ ਖੇਤਰ ਹੇਠਲੀਆਂ ਸਬੰਧਤ ਅਦਾਲਤਾਂ ਨੂੰ ਵੀ ਸਲਾਹ ਦੇਣ ਲਈ ਆਖਿਆ ਹੈ।
ਇਸ ਸਬੰਧ ਵਿਚ ਮੁੱਖ ਮੰਤਰੀ ਨੇ ਚੀਫ ਜਸਟਿਸ ਨੂੰ ਇਕ ਪੱਤਰ ਲਿਖਿਆ ਹੈ। ਸੰਗਰੂਰ ਪੁਲਿਸ ਵਲੋਂ ਧੂਰੀ ਵਿਖੇ ਨਬਾਲਗ ਨਾਲ ਬਲਤਾਕਾਰ ਕਰਨ ਦੇ ਕੇਸ ਵਿਚ ਸੱਤ ਦਿਨਾਂ ‘ਚ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਲਿਖੇ ਇਸ ਪੱਤਰ ਵਿਚ ਕਿਹਾ ਹੈ ਕਿ ਇਨ੍ਹਾਂ ਕੇਸਾਂ ‘ਚ ਤੇਜ਼ੀ ਨਾਲ ਮਕੱਦਮਾ ਚਲਾਇਆ ਜਾਣਾ ਜ਼ਰੂਰੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਨਿਆਂ ਦੇ ਹੇਠ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਰੀਮਿਨਲ ਪ੍ਰੋਸੀਡਰ ਕੋਡ ਦੀ ਧਾਰਾ 173 (1-ਏ) ਦੀ ਸੋਧੀ ਵਿਵਸਥਾ ਵੱਲ ਚੀਫ ਜਸਟਿਸ ਦਾ ਧਿਆਨ ਲਿਆਂਦਾ ਜਿਸ ਵਿਚ ਇੰਡੀਅਨ ਪੀਨਲ ਕੋਡ ਦੀ ਧਾਰਾ 376, 376 ਏ, 376 ਬੀ, 376 ਸੀ, 376 ਡੀ, 376 ਡੀ.ਏ., 376 ਡੀ.ਬੀ. ਅਤੇ 376 ਈ ਦੇ ਹੇਠ ਦਰਜ ਕੇਸਾਂ ਵਿਚ ਜਾਂਚ ਦੇ ਲਈ ਸਮੇਂ ਸੀਮਾ ਨਿਰਧਾਰਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਸੂਬਾ ਪੁਲਿਸ ਨੂੰ ਅਜਿਹੇ ਜ਼ੁਰਮਾਂ ਨਾਲ ਸਬੰਧਤ ਕੇਸਾਂ ਦੀ ਪੜਤਾਲ ਨਿਰਧਾਰਤ ਸਮੇਂ ਸੀਮਾ ਵਿਚ ਯਕੀਨੀ ਬਣਾਉਣ ਲਈ ਵਾਰ ਵਾਰ ਨਿਰਦੇਸ਼ ਦਿੱਤੇ ਗਏ ਹਨ।

You must be logged in to post a comment Login