ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਹੜ੍ਹਾਂ ਦੇ ਨਾਲ ਹੋਏ ਨੁਕਸਾਨ ਦੇ ਲਈ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੇ ਮੁੜ ਵਸੇਬੇ ਲਈ ਬਣਾਈ ਗਈ ਦੋ ਕੈਬਨਿਟ ਮੰਤਰੀਆਂ ਦੀ ਕਮੇਟੀ ਜਿਨ੍ਹਾਂ ਵਿਚ ਚਰਨਜੀਤ ਸਿੰਘ ਚੰਨੀ ਅਤੇ ਸੁੰਦਰ ਸ਼ਾਮ ਅਰੋੜਾ ਨੇ ਅੱਜ ਗਰਾਊਂਡ ਜੀਰੋ ਤੇ ਪਹੁੰਚ ਕੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦਾ ਜਾਇਜਾ ਲਿਆ ਅਤੇ ਲੋਕਾਂ ਨੂੰ ਦਰਪੇਸ ਆ ਰਹੀਆਂ ਮੁਸਕਲਾਂ ਤੁਰੰਤ ਦੂਰ ਕਰਨ ਦੇ ਲਈ ਅਤੇ ਲੋਕਾਂ ਦੇ ਮੁੜ ਵਸੇਬੇ ਪਹਿਲ ਦੇ ਆਧਾਰ ਤੇ ਨੇਪਰੇ ਚਾੜ੍ਹਨ ਲਈ ਸਮੂਹ ਜ਼ਿਲ੍ਹਾ ਅਤੇ ਸਥਾਨਕ ਪੱਧਰ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ । ਪੰਜਾਬ ਸਰਕਾਰ ਵੱਲੋਂ ਐਲਾਨੀ ਇਸ ਕੁਦਰਤੀ ਆਫ਼ਤ ਦੇ ਨਾਲ ਨਜਿੱਠਣ ਵਾਸਤੇ ਨੱਥੇ ਲੋਕਾਂ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਲੋਕਾਂ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦੇਣ ਦੇ ਲਈ ਆਪਣੇ ਪੱਧਰ ‘ਤੇ ਕੰਮ ਕਰ ਰਹੀ ਹੈ। ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਨਾਲ ਵੀ ਰਾਬਤਾ ਕਾਇਮ ਕਰਕੇ ਵਿਸੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਹੈ ਤਾਂ ਜੋ ਸੈਂਕੜੇ ਕਰੋੜਾਂ ਰੁਪਏ ਦੇ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ਨੂੰ ਮੁੜ ਤੋਂ ਵਿਕਸਤ ਕੀਤਾ ਜਾ ਸਕੇ ਅਤੇ ਹੜ੍ਹਾਂ ਨਾਲ ਨੁਕਸਾਨੇ ਗਏ ਇਲਾਕਿਆਂ ਨੂੰ ਮੁੜ ਲੀਹ ਤੇ ਲਿਆਂਦਾ ਜਾ ਸਕੇ। ਸ੍ਰੀ ਅਨੰਦਪੁਰ ਸਾਹਿਬ ਦੇ ਕਿਸਾਨ ਹਵੇਲੀ ਵਿਖੇ ਪਹੁੰਚੇ ਚੰਨੀ ਅਤੇ ਅਰੋੜਾ ਨੇ ਸਮੂਹ ਅਧਿਕਾਰੀਆਂ ਦੇ ਨਾਲ ਬੈਠਕ ਕਰਕੇ ਤਾਜਾ ਸਥਿਤੀ ਦਾ ਜਾਇਜਾ ਲਿਆ ਜਿਸ ਤੋਂ ਬਾਅਦ ਉਹ ਪਿੰਡ ਬੁਰਜ ਵਿਖੇ ਪਹੁੰਚੇ ਅਤੇ ਸਾਰੇ ਹਾਲਾਤਾਂ ਦਾ ਨਿੱਜੀ ਤੌਰ ਤੇ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਪਿੰਡ ਬੁਰਜ ਨੂੰ ਜਾਣ ਵਾਲੇ ਸੰਪਰਕ ਮਾਰਗ ਨੂੰ ਤੁਰੰਤ ਠੀਕ ਕੀਤਾ ਜਾਵੇ ਤਾਂ ਜੋ ਉਥੋਂ ਦੇ ਨਿਵਾਸੀਆਂ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰਨਾਂ ਇਲਾਕਿਆਂ ਦੇ ਨਾਲ ਜੋੜਿਆ ਜਾਵੇ।
You must be logged in to post a comment Login