ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਮਾਮਲਾ ਦਰਜ

ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ : ਗੁਰਦਾਸਪੁਰ ਦੇ ਡੀਸੀ ਨਾਲ ਬਦਸਲੂਕੀ ਕਰਨ ਦੇ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ‘ਤੇ ਮਾਮਲਾ ਦਰਜ ਹੋ ਗਿਆ ਹੈ, ਜਿਸ ਨੂੰ ਲੈ ਕੇ ਸਿਮਰਜੀਤ ਬੈਂਸ ਹੁਣ ਮੀਡੀਆ ਦੇ ਸਾਹਮਣੇ ਆਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਇਹ ਕਾਰਵਾਈ ਕਰ ਰਹੀ ਹੈ। ਬੈਂਸ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਸਿਟੀ ਸੈਂਟਰ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਕਲੀਨ ਚਿੱਟ ਦਿੱਤੀ ਗਈ ਹੈ, ਜਿਸ ਦੇ ਖਿਲਾਫ ਉਨ੍ਹਾਂ ਨੇ ਹਾਈਕੋਰਟ ‘ਚ ਅਪੀਲ ਦਰਜ ਕਰਵਾਈ ਹੈ। ਇਸ ਨੂੰ ਲੈ ਕੇ ਉਨ੍ਹਾਂ ਤੇ ਮਾਮਲਾ ਦਰਜ ਕੀਤਾ ਗਿਆ ਜੋ ਕਿ ਸਰਾਸਰ ਸਿਆਸੀ ਬਦਲਾਖੋਰੀ ਦਾ ਹੀ ਨਤੀਜਾ ਹੈ।ਦੱਸ ਦਈਏ ਕਿ ਬੀਤੇ ਦਿਨੀਂ ਬਟਾਲਾ ਫੈਕਟਰੀ ਵਿਚ ਹੋਏ ਧਮਾਕੇ ਤੋਂ ਬਾਅਦ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਹਿਸਬਾਜ਼ੀ ਨੇ ਗੁਰਦਾਸਪੁਰ ਦੇ ਡੀਸੀ ਨਾਲ ਬਦਸਲੂਕੀ ਕੀਤੀ ਸੀ। ਇਸ ਨੂੰ ਲੈ ਕੇ ਅੱਜ ਬਟਾਲਾ ਦੇ ਐਸਡੀਐਮ ਬਲਬੀਰ ਸਿੰਘ ਦੀ ਸ਼ਿਕਾਇਤ ‘ਤੇ ਬਟਾਲਾ ਸਿਟੀ ਥਾਣੇ ਵਿੱਚ ਸਿਮਰਜੀਤ ਖਿਲਾਫ ਗੈਰ ਜ਼ਮਾਨਤੀ ਧਰਾਵਾਂ 186, 353, 451, 147, 177, 505, 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਿਸ ਦੀ ਟੀਮ ਲੁਧਿਆਣਾ ਰਵਾਨਾ ਹੋ ਗਈ ਹੈ। ਇਸ ਬਾਰੇ ਡੀਐਸਪੀ ਡਾ. ਬਾਕਿਸ਼ਨ ਸਿੰਗਲਾ ਨੇ ਦੱਸਿਆ ਕਿ ਪੰਜ ਸਤੰਬਰ ਨੂੰ ਵਿਧਾਇਕ ਸਿਮਰਜੀਤ ਬੈਂਸ ਬਟਾਲਾ ਬਲਾਸਟ ਨੂੰ ਲੈ ਕੇ ਇੱਥੇ ਪਹੁੰਚੇ ਸੀ। ਉਹ ਕੁਝ ਲੋਕਾਂ ਨੂੰ ਲੈ ਕੇ ਜ਼ਬਰਦਸਤੀ ਦਫਤਰ ਵਿੱਚ ਵੜ ਗਏ। ਉਨ੍ਹਾਂ ਨੇ ਕੰਮ ਵਿੱਚ ਰੁਕਾਵਟ ਪਾਈ ਤੇ ਡਿਪਟੀ ਕਮਿਸ਼ਨਰ ਲਈ ਭੱਦੀ ਸ਼ਬਦਾਵਲੀ ਵਰਤੀ। ਇਸ ਕਰਕੇ ਬੈਂਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

You must be logged in to post a comment Login