SGPC ਵੱਲੋਂ ਮੰਗੂ ਮੱਠ ਦੀ ਸਥਿਤੀ ਜਾਣਨ ਲਈ ਸਬ-ਕਮੇਟੀ ਦਾ ਗਠਨ

SGPC ਵੱਲੋਂ ਮੰਗੂ ਮੱਠ ਦੀ ਸਥਿਤੀ ਜਾਣਨ ਲਈ ਸਬ-ਕਮੇਟੀ ਦਾ ਗਠਨ

ਅੰਮ੍ਰਿਤਸਰ- ਉਡੀਸ਼ਾ ਦੇ ਜਗਨਨਥ ਪੁਰੀ ਵਿਚ ਬਾਬਾ ਨਾਨਕ ਦੇਵ ਜੀ ਨਾਲ ਸੰਬੰਧਿਤ ਇਤਿਹਾਸਕ ਮੰਗੂ ਮੱਠ ਸਬੰਧੀ ਮੌਜੂਦ ਸਥਿਤੀ ਜਾਣਨ ਲਈ ਸ਼੍ਰੋਮਣੀ ਕਮੇਟੀ ਨੇ ਇਕ ਵਫਦ ਓਡੀਸ਼ਾ ਭੇਜਣ ਦਾ ਫੈਸਲਾ ਕੀਤਾ ਹੈ।SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ‘ਤੇ ਆਧਾਰਿਤ ਇਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿਚ ਕੋਆਰਡੀਨੇਟਰ ਵਜੋਂ ਮੀਤ ਸਕੱਤਰ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ।ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਵੀ ਓਡੀਸ਼ਾ ਦੇ ਜਗਨਨਾਥ ਪੁਰੀ ‘ਚ ਸਥਿਤ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨਾਂ ‘ਤੇ ਯਾਦਗਾਰਾਂ ਨੂੰ ਸੁਰੱਖਿਅਤ ਰੱਖਣ ਲਈ ਸਥਾਨਕ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਜਾ ਚੁੱਕੀ ਹੈ। ਇਹ ਯਾਦਗਾਰਾਂ ਸਿੱਖਾਂ ਲਈ ਵਿਸ਼ੇਸ਼ ਅਹਿਮੀਅਤ ਰੱਖਦੀਆਂ ਹਨ।
ਮੀਡੀਆ ਰਾਹੀਂ ਇਕ ਵਾਰ ਫਿਰ ਇਨ੍ਹਾਂ ਨੂੰ ਢਾਹੁਣ ਦੀਆਂ ਖ਼ਬਰਾਂ ਨਸ਼ਰ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਣਾਈ ਗਈ ਕਮੇਟੀ ਜਿਥੇ ਮੌਕਾ ਦੇਖ ਕੇ ਆਪਣੀ ਰਿਪੋਰਟ ਦੇਵੇਗੀ, ਉਥੇ ਹੀ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਮੱਠਾਂ ਦੀ ਸੁਰੱਖਿਆ ਸਬੰਧੀ ਗੱਲਬਾਤ ਕਰੇਗੀ।

You must be logged in to post a comment Login