ਸ਼੍ਰੋਮਣੀ ਅਕਾਲੀ ਦਲ ਵੱਲੋਂ ਚਾਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 19 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਲ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਵਿਧਾਨ ਸਭਾ ਹਲਕਾ ਸੁਨਾਮ ਤੋਂ, ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਗੋਬਿੰਦ ਸਿੰਘ ਲੌਂਗੋਵਾਲ ਲਹਿਰਾਗਾਗਾ ਤੋਂ, ਹਰਪਾਲ ਜੁਨੇਜਾ ਪਟਿਆਲਾ (ਸ਼ਹਿਰੀ) ਤੋਂ ਅਤੇ ਹਰਦੇਵ ਸਿੰਘ ਮੇਘ ਗੋਬਿੰਦਗੜ੍ਹ ਹਲਕਾ ਬੱਲੂਆਣਾ (ਰਾਖਵਾਂ) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਅੱਜ ਐਲਾਨੇ 4 ਉਮੀਦਵਾਰਾਂ ਸਮੇਤ ਪਾਰਟੀ ਹੁਣ ਤੱਕ 74 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

You must be logged in to post a comment Login