ਨਵੀਂ ਦਿੱਲੀ, 21 ਅਕਤੂਬਰ : ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਉਹ ਅਣਮਿੱਥੇ ਸਮੇਂ ਲਈ ਸੜਕਾਂ ਨੂੰ ਰੋਕ ਨਹੀਂ ਸਕਦੇ। ਸੁਪਰੀਮ ਕੋਰਟ ਨੇ ਕਿਹਾ ਕਿ ਆਖਰਕਾਰ ਕੋਈ ਨਾ ਕੋਈ ਹੱਲ ਲੱਭਣਾ ਹੀ ਪਵੇਗਾ। ਅਸੀਂ ਵਿਰੋਧ ਕਰਨ ਦੇ ਹੱਕ ਦੇ ਵਿਰੁੱਧ ਨਹੀਂ ਹਾਂ। ਭਾਵੇਂ ਕਾਨੂੰਨ ਨੂੰ ਦਿੱਤੀ ਚੁਣੌਤੀ ਬਕਾਇਆ ਹੈ ਪਰ ਸੜਕਾਂ ਨੂੰ ਰੋਕਿਆ ਨਹੀਂ ਜਾ ਸਕਦਾ। ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਸਰਹੱਦਾਂ ਤੋਂ ਹਟਾਉਣ ਸਬੰਧੀ ਪਾਈ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਸਾਨ ਯੂਨੀਅਨਾਂ ਨੂੰ ਤਿੰਨ ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ।
You must be logged in to post a comment Login