
ਪਟਿਆਲਾ, 28 ਅਕਤੂਬਰ (ਗੁਰਪ੍ਰੀਤ ਕੰਬੋਜ)- ਸਰਕਾਰੀ ਮੈਡੀਕਲ ਕਾਲਜ ਦੇ ਨਵ-ਨਿਯੁਕਤ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਨਵ-ਨਿਯੁਕਤ ਡਾਇਰੈਕਟਰ ਪ੍ਰਿੰਸੀਪਲ ਦੇ ਅਹੁਦਾ ਸੰਭਾਲਣ ਮੌਕੇ ਰਜਿੰਦਰਾ ਹਸਪਾਤਲ ਦੇ ਮੈਡੀਕਲ ਸੁਪਰਡੈਂਟ ਐਚ. ਐਸ. ਰੇਖੀ ਵਲੋਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ ਦਾ ਕਲੈਰੀਕਲ ਸਟਾਫ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ। ਡਾ. ਹਰਜਿੰਦਰ ਸਿੰਘ ਜੋ ਯੂਰੋਲੋਜੀ ਦੇ ਹੈਡ ਵੀ ਹਨ, ਨੇ ਕਿ ਉਹ ਸਰਕਾਰ ਤੇ ਉੱਚ ਅਫਸਰਾਂ ਵਲੋਂ ਲਗਾਈ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਲਜ ਦੀ ਬਿਹਤਰੀ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ। ਉਨ੍ਹਾਂ ਵਲੋਂ ਕਲੈਰੀਕਲ ਸਟਾਫ ਸਮੇਤ ਸਮੂਹ ਸਟਾਫ ਨੂੰ ਬੇਨਤੀ ਕੀਤੀ ਕਿ ਉਹ ਪੂਰੀ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਕਰਨ। ਇਸ ਮੌਕੇ ਰਵਿੰਦਰ ਸ਼ਰਮਾ ਵਲੋਂ ਪ੍ਰਿੰਸੀਪਲ ਦਾ ਸਵਾਗਤ ਕਰਦਿਆਂ ਸਭ ਦਾ ਧੰਨਵਾਦ ਕੀਤਾ। ਇਸ ਦੌਰਾਨ ਉਘੇ ਸਮਾਜ ਸੇਵਕ ਸ੍ਰੀ ਸੰਦੀਪ ਗੁਪਤਾ ਵਿਸ਼ੇਸ਼ ਤੌਰ ’ਤੇ ਪਹੁੰਚੇ।
ਇਸ ਮੌਕੇ ਵਿਪੁਨ ਸ਼ਰਮਾ ਚੇਅਰਮੈਨ, ਤੇਜਿੰਦਰ ਸਿੰਘ, ਰਵਿੰਦਰ ਸ਼ਰਮਾ, ਸੁਖਵਿੰਦਰ ਸਿੰਘ ਕਲਿਆਣ, ਜਤਿੰਦਰ ਸਿੰਘ, ਅਮਰਿੰਦਰ ਸਿੰਘ, ਗੁਰਪਾਲ ਭਾਟੀਆ, ਹੇਮੰਤਦੀਪ ਸਿੰਘ, ਰਾਜੂ ਤਿਵਾੜੀ, ਰੁਪਿੰਦਰ ਕੌਰ, ਸੁੱਚਾ ਸਿੰਘ, ਸਤਵਿੰਦਰ ਸਿੰਘ, ਕੰਵਲ ਕੁਮਾਰ, ਪੰਕਜ ਕੁਮਾਰ, ਸੰਦੀਪ ਕੁਮਾਰ ਆਦਿ ਸਮੇਤ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ ਦਾ ਕਲੈਰਕੀ ਸਟਾਫ ਹਾਜ਼ਰ ਸੀ।
You must be logged in to post a comment Login