ਚੰਨੀ ਵਲੋਂ ਪੀੜਤ ਪਰਿਵਾਰਾਂ ਲਈ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ

ਚੰਨੀ ਵਲੋਂ ਪੀੜਤ ਪਰਿਵਾਰਾਂ ਲਈ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ

ਮਾਨਸਾ, 28 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਿਕਰੀ ਬਾਰਡਰ ‘ਤੇ ਮਾਨਸਾ ਜ਼ਿਲ੍ਹੇ ਦੀਆਂ ਤਿੰਨ ਔਰਤਾਂ ਦੇ ਹਾਦਸੇ ਵਿੱਚ ਮਰਨ ਦੀ ਘਟਨਾ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮੁਆਵਜ਼ੇ ਵਜੋਂ ਦੇਣ ਐਲਾਨ ਕੀਤਾ ਹੈ। ਉਨ੍ਹਾਂ ਇਸ ਘਟਨਾ ਦੌਰਾਨ ਜ਼ਖ਼ਮੀ ਹੋਣ ਵਾਲਿਆਂ ਦਾ ਮੁਫ਼ਤ ਇਲਾਜ ਕਰਾਉਣ ਦਾ ਐਲਾਨ ਵੀ ਕੀਤਾ ਹੈ। ਵੱਖਰੇ ਤੌਰ ‘ਤੇ ਟਵੀਟ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਟਨਾ ਉਪਰ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

You must be logged in to post a comment Login