ਦੀਵਾਲੀ ਦੇ ਜਸ਼ਨ ਕਾਰਨ ਪੰਜਾਬ ’ਚ ਸਾਹ ਲੈਣਾ ਔਖਾ

ਦੀਵਾਲੀ ਦੇ ਜਸ਼ਨ ਕਾਰਨ ਪੰਜਾਬ ’ਚ ਸਾਹ ਲੈਣਾ ਔਖਾ

ਪਟਿਆਲਾ, 5 ਨਵੰਬਰ : ਪੰਜਾਬ ਦੇ ਸਿਹਤ ਵਿਭਾਗ ਨੇ ਦੀਵਾਲੀ ਦੇ ਜਸ਼ਨਾਂ ਕਾਰਨ ਹਵਾ ਪ੍ਰਦੂਸ਼ਨ ਵਧਣ ਕਾਰਨ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ। ਜਲੰਧਰ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਬਹੁਤ ਮਾੜਾ ਹੈ, ਜਦੋਂ ਕਿ ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵੀ ਹਵਾ ਬਹੁਤੀ ਸਾਫ਼ ਨਹੀਂ ਹੈ। ਰੋਪੜ ਰਾਜ ਦਾ ਇਕਲੌਤਾ ਜ਼ਿਲ੍ਹਾ ਹੈ, ਜੋ ਗ੍ਰੀਨ ਜ਼ੋਨ (ਤਸੱਲੀਬਖਸ਼) ਸ਼੍ਰੇਣੀ ਵਿੱਚ ਹੈ। ਨੈਸ਼ਨਲ ਪ੍ਰੋਗਰਾਮ ਫਾਰ ਕਲਾਈਮੇਟ ਚੇਂਜ ਐਂਡ ਹਿਊਮਨ ਹੈਲਥ ਦੇ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਦਮੇ ਦੇ ਮਰੀਜ਼ਾਂ ਨੂੰ ਹਰ ਸਮੇਂ ਆਪਣੇ ਨਾਲ ਇਨਹੇਲਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਹ ਲੈਣ ਵਿੱਚ ਤਕਲੀਫ਼ ਤੋਂ ਪੀੜਤ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ।

You must be logged in to post a comment Login