ਤਸਕਰੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 15 ਦਸੰਬਰ :- ਡਰੋਨ ਦੀ ਮਦਦ ਨਾਲ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਖਬੀਰ ਸਿੰਘ ਉਰਫ ਲੱਖਾ ਅਤੇ ਬਚਿੱਤਰ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਨਸ਼ੀਲੇ ਪਦਾਰਥ, ਇਕ ਡਰੋਨ, ਇਕ ਟਰਾਂਸਮੀਟਰ, ਰਿਸੀਵਰ, ਕੈਮਰਾ ਤੇ ਰਿਵਾਲਵਰ ਬਰਾਮਦ ਕੀਤੀ ਹੈ। ਡੀਜੀਪੀ ਦਿਨਕਰ ਗੁਪਤਾ ਨੇ ਇੱਕ ਬਿਆਨ ਜਾਰੀ ਕਰਕੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਹੈ ਕਿ ਲਖਬੀਰ ਸਿੰਘ ਦਾ ਸਬੰਧ ਅਜਨਾਲਾ ਇਲਾਕੇ ਦੇ 4 ਤਸਕਰਾਂ ਨਾਲ ਹਨ, ਜੋ ਇਸ ਵੇਲੇ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਹਨ। ਇਸ ਤੋਂ ਬਾਅਦ ਜੇਲ੍ਹ ਵਿੱਚ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੇ ਸਾਥੀ ਸੁਰਜੀਤ ਮਸੀਹ ਕੋਲੋਂ ਮੋਬਾਈਲ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਪਾਕਿਸਤਾਨੀ ਤਸਕਰ ਨਾਲ ਸਬੰਧ ਹਨ।

You must be logged in to post a comment Login