ਸਿਧਾਰਥ ਚਟੋਪਾਧਿਆਏ ਨੇ ਪੰਜਾਬ ਦੇ ਡੀਜੀਪੀ ਦਾ ਅਹੁਦਾ ਸੰਭਾਲਿਆ

ਸਿਧਾਰਥ ਚਟੋਪਾਧਿਆਏ ਨੇ ਪੰਜਾਬ ਦੇ ਡੀਜੀਪੀ ਦਾ ਅਹੁਦਾ ਸੰਭਾਲਿਆ

ਪਟਿਆਲਾ, 17 ਦਸੰਬਰ : ਸਿਧਾਰਥ ਚਟੋਪਾਧਿਆਏ ਨੇ ਅੱਜ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਰਾਜ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 1986 ਬੈਚ ਦੇ ਆਈਪੀਐੱਸ ਅਧਿਕਾਰੀ ਚਟੋਪਾਧਿਆਏ ਡੀਜੀਪੀ ਪੀਐਸਪੀਸੀਐਲ ਪਟਿਆਲਾ ਦੇ ਅਹੁਦੇ ਤੋਂ ਇਲਾਵਾ ਮੁੱਖ ਡਾਇਰੈਕਟਰ ਸਟੇਟ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ ਵੀ ਸੰਭਾਲਦੇ ਰਹਿਣਗੇ। ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡੀਜੀਪੀ ਨੇ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਬਣਾਈ ਰੱਖਣ ਦੇ ਨਾਲ-ਨਾਲ ਉਹ ਨਸ਼ਿਆਂ ਦੀ ਤਸਕਰੀ, ਮਨੁੱਖੀ ਤਸਕਰੀ ਵਿਰੁੱਧ ਲੜਾਈ ਅਤੇ ਸੂਬੇ ਵਿੱਚ ਸੜਕ ਸੁਰੱਖਿਆ ਦੇ ਮਾਹੌਲ ਨੂੰ ਬਿਹਤਰ ਬਣਾਉਣ ‘ਤੇ ਧਿਆਨ ਕੇਂਦਰਿਤ ਕਰਨਗੇ।

You must be logged in to post a comment Login