ਕੈਪਟਨ ਨੇ ਭਾਜਪਾ ਨਾਲ ਰਲ ਕੇ ਪੰਜਾਬ ਦੀ ਪਿੱਠ ’ਚ ਛੁਰਾ ਮਾਰਿਆ: ਚੰਨੀ

ਕੈਪਟਨ ਨੇ ਭਾਜਪਾ ਨਾਲ ਰਲ ਕੇ ਪੰਜਾਬ ਦੀ ਪਿੱਠ ’ਚ ਛੁਰਾ ਮਾਰਿਆ: ਚੰਨੀ

ਰੂਪਨਗਰ, 18 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗਠਜੋੜ ਕਰਕੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਵਰਨਣਯੋਗ ਹੈ ਕਿ ਬੀਤੇ ਦਿਨ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਵੱਲੋਂ ਭਾਜਪਾ ਨਾਲ ਚੋਣ ਗਠਜੋੜ ਦਾ ਐਲਾਨ ਕੀਤਾ ਹੈ। ਪਿੰਡ ਪੁਤਖਲੀ ਨੇੜੇ ਹਰੀਪੁਰ ਨਾਲੇ ’ਤੇ ਪੁਲ ਦਾ ਨੀਂਹ ਪੱਥਰ ਰੱਖਣ ਆਏ ਸ੍ਰੀ ਚੰਨੀ ਨੇ ਕਿਹਾ ਕਿ ਭਾਜਪਾ ਨੇ ਤਿੰਨ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਸਾਲ ਤੋਂ ਵੱਧ ਸਮੇਂ ਤੱਕ ਸੜਕਾਂ ’ਤੇ ਰਹਿਣ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਪੰਜਾਬ ਵਿੱਚ ਅਜਿਹੀ ਪਾਰਟੀ ਨਾਲ ਕੋਈ ਕਿਵੇਂ ਜਾ ਸਕਦਾ ਹੈ।

You must be logged in to post a comment Login