ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ

ਅੰਮ੍ਰਿਤਸਰ, 22 ਦਸੰਬਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੇ ਕੀਤੇ ਗਏ ਯਤਨ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਅਪੀਲ ਜਾਰੀ ਕਰਦਿਆਂ ਆਖਿਆ ਕਿ ਇਸ ਸਮੇਂ ਸਮੁੱਚੀਆਂ ਸਿੱਖ ਧਿਰਾਂ ਨੂੰ ਆਪਸੀ ਵੱਖਰੇਵੇਂ ਛੱਡ ਕੇ ਇਕਜੁੱਟ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਘਟਨਾ ਬੇਅਦਬੀਆਂ ਦੇ ਮਾਮਲੇ ਦੀ ਸਿਖਰ ਹੈ। ਇਹ ਰੂਹਾਨੀ ਅਸਥਾਨ ਸਿੱਖਾਂ ਨੂੰ ਆਪਣੀ ਜਾਨ ਤੋਂ ਵੀ ਵੱਧ ਪਿਆਰਾ ਹੈ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਸਿੱਖਾਂ ’ਤੇ ਸਿਧਾਂਤਕ ਅਤੇ ਸਰੀਰਕ ਪੱਖੋਂ ਹਮਲੇ ਕਰ ਰਹੀਆਂ ਹਨ ਜਿਨ੍ਹਾਂ ਨੂੰ ਪਛਾੜਨ ਲਈ ਸਮੁੱਚੀ ਸਿੱਖ ਕੌਮ ਦਾ ਇਕਜੁੱਟ ਹੋਣਾ ਜ਼ਰੂਰੀ ਹੈ। ਦੱਸਣਯੋਗ ਹੈ ਕਿ 18 ਦਸੰਬਰ ਦੀ ਰਾਤ ਨੂੰ ਅਣਪਛਾਤੇ ਨੌਜਵਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਜੰਗਲਾ ਟੱਪ ਕੇ ਪ੍ਰਕਾਸ਼ ਅਸਥਾਨ ’ਤੇ ਬੇਅਦਬੀ ਕਰਨ ਦਾ ਯਤਨ ਕੀਤਾ ਗਿਆ ਸੀ।

You must be logged in to post a comment Login