ਭਗਵੰਤ ਮਾਨ ਧੂਰੀ ਤੋਂ ਲੜ ਸਕਦੇ ਹਨ ਚੋਣ

ਭਗਵੰਤ ਮਾਨ ਧੂਰੀ ਤੋਂ ਲੜ ਸਕਦੇ ਹਨ ਚੋਣ

ਚੰਡੀਗੜ੍ਹ:ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਚੋਣਾਂ ਲਈ ਛੇਵੀਂ ਸੂਚੀ ਜਾਰੀ ਕਰਦਿਆਂ ਅੱਠ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ‘ਆਪ’ ਕਨਵੀਨਰ ਭਗਵੰਤ ਮਾਨ ਦੇ ਹਲਕਾ ਧੂਰੀ ਤੋਂ ਚੋਣ ਲੜਨ ਦੀ ਸੰਭਾਵਨਾ ਹੈ। ਭਗਵੰਤ ਮਾਨ ਹਲਕਾ ਮੌੜ ਤੋਂ ਵੀ ਚੋਣ ਲੜਨ ਦੇ ਇੱਛੁਕ ਸਨ ਪਰ ਅੱਜ ਹਲਕਾ ਮੌੜ ਤੋਂ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਨੇ ਉਮੀਦਵਾਰ ਐਲਾਨ ਦਿੱਤਾ ਹੈ ਜਿਸ ਤੋਂ ਸਾਫ਼ ਹੈ ਕਿ ਭਗਵੰਤ ਮਾਨ ਹੁਣ ‘ਆਪ’ ਦੇ ਧੂਰੀ ਤੋਂ ਉਮੀਦਵਾਰ ਹੋਣਗੇ। ‘ਆਪ’ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਕਨਵੀਨਰ ਭਗਵੰਤ ਮਾਨ ਵੱਲੋਂ ਜਾਰੀ ਸੂਚੀ ਅਨੁਸਾਰ ‘ਆਪ’ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ, ਅੰਮ੍ਰਿਤਸਰ ਪੱਛਮੀ ਤੋਂ ਡਾ. ਜਸਬੀਰ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਜੀਵਨਜੋਤ ਕੌਰ, ਹਲਕਾ ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਬੜਿੰਗ, ਫ਼ਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਾਵਨਾ, ਗਿੱਦੜਬਾਹਾ ਤੋਂ ਪ੍ਰੀਤਪਾਲ ਸ਼ਰਮਾ, ਮੌੜ ਤੋਂ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਮਾਲੇਰਕੋਟਲਾ ਤੋਂ ਡਾ. ਮੁਹੰਮਦ ਜ਼ਮਿਲ ਉਰ ਰਹਿਮਾਨ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਹੁਣ ਤੱਕ ਕੁੱਲ 96 ਹਲਕਿਆਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ।

You must be logged in to post a comment Login