ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ‘ਚ ਇੱਕ ਦਿਨ ‘ਚ ਰਿਕਾਰਡ ਮੌਤਾਂ

ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ‘ਚ ਇੱਕ ਦਿਨ ‘ਚ ਰਿਕਾਰਡ ਮੌਤਾਂ

ਸਿਡਨੀ (P E)- ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ 16 ਹੋਰ ਲੋਕਾਂ ਦੀ ਮੌਤ ਹੋ ਗਈ, ਜੋ ਕਿ ਇਸ ਬਿਮਾਰੀ ਕਾਰਨ ਰਾਜ ਵਿੱਚ ਰੋਜ਼ਾਨਾ ਮਰਨ ਵਾਲਿਆਂ ਦੀ ਸਭ ਤੋਂ ਵੱਧ ਗਿਣਤੀ ਹੈ। ਨਿਊ ਸਾਊਥ ਵੇਲਜ਼ ਹੈਲਥ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਆਸਟ੍ਰੇਲੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਵਿੱਚ ਇਨਫੈਕਸ਼ਨ ਦੇ 30,000 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਰਾਜ ਵਿੱਚ ਲਾਗ ਕਾਰਨ ਰੋਜ਼ਾਨਾ ਸਭ ਤੋਂ ਵੱਧ ਮੌਤਾਂ ਦੀ ਗਿਣਤੀ 15 ਸੀ। ਰਾਜ ਵਿੱਚ ਪਿਛਲੇ ਸਾਲ 29 ਸਤੰਬਰ ਅਤੇ 1 ਅਕਤੂਬਰ ਨੂੰ ਇੱਕ ਦਿਨ ਵਿੱਚ ਇਸ ਵਾਇਰਸ ਕਾਰਨ 15 ਲੋਕਾਂ ਦੀ ਮੌਤ ਹੋ ਗਈ ਸੀ। ਨਿਊ ਸਾਊਥ ਵੇਲਜ਼ ਹੈਲਥ ਨੇ ਦੱਸਿਆ ਕਿ ਰਾਜ ਵਿੱਚ 1,927 ਲੋਕ ਹਸਪਤਾਲ ਵਿੱਚ ਦਾਖਲ ਸਨ, ਜਿਨ੍ਹਾਂ ਵਿੱਚੋਂ 151 ਇੰਟੈਂਸਿਵ ਕੇਅਰ ਯੂਨਿਟ ਵਿੱਚ ਸਨ। ਇਸ ਤੋਂ ਇਲਾਵਾ 2 ਲੱਖ ਤੋਂ ਵੱਧ ਲੋਕ ਘਰਾਂ ਵਿਚ ਆਈਸੋਲੇਸ਼ਨ ਵਿਚ ਰਹਿ ਰਹੇ ਹਨ। ਇਸ ਤੋਂ ਇਲਾਵਾ ਵਿਕਟੋਰੀਆ ‘ਚ ਐਤਵਾਰ ਨੂੰ 44,155 ਨਵੇਂ ਮਾਮਲੇ ਸਾਹਮਣੇ ਆਏ। ਸਿਹਤ ਅਧਿਕਾਰੀਆਂ ਦੁਆਰਾ ਕੀਤੀ ਗਈ ਜਾਂਚ ਤੋਂ ਪਤਾ ਲੱਗਾ ਹੈ ਕਿ ਨਵੇਂ ਕੇਸਾਂ ਵਿੱਚੋਂ 80 ਪ੍ਰਤੀਸ਼ਤ ਓਮੀਕਰੋਨ ਵੇਰੀਐਂਟ ਦੀ ਲਾਗ ਦੇ ਹਨ। ਐਤਵਾਰ ਨੂੰ ਵਿਕਟੋਰੀਆ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ।ਇੱਥੇ ਦੱਸ ਦਈਏ ਕਿ ਆਸਟ੍ਰੇਲੀਆ ਭਰ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕੁੱਲ 954,453 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 2,365 ਲੋਕਾਂ ਦੀ ਮੌਤ ਹੋਈ ਹੈ।

You must be logged in to post a comment Login