ਦਿੱਲੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਮੌਕੇ ਵੋਟਿੰਗ ਦੌਰਾਨ ਹੰਗਾਮਾ

ਦਿੱਲੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਮੌਕੇ ਵੋਟਿੰਗ ਦੌਰਾਨ ਹੰਗਾਮਾ

ਨਵੀਂ ਦਿੱਲੀ, 22 ਜਨਵਰੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋ ਰਹੇ ਜਨਰਲ ਇਜਲਾਸ ਵਿਚ ਜ਼ੋਰਦਾਰ ਹੰਗਾਮਾ ਹੋ ਗਿਆ ਤੇ ਵੋਟਿੰਗ ਰੁਕ ਗਈ। ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਹੋ ਰਹੀ ਸੀ ਤੇ ਜਦੋਂ ਇਕ ਮੈਂਬਰ ਵਲੋਂ ਵੋਟ ਵਿਖਾਉਣ ਕਾਰਨ ਹੰਗਾਮਾ ਹੋ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਜਿੱਤੇ ਤੇ ਨਾਮਜ਼ਦ ਕੀਤੇ ਕੁੱਲ 51 ਮੈਂਬਰਾਂ ਵੱਲੋਂ ਵੋਟਿੰਗ ਕੀਤੀ ਜਾ ਰਹੀ ਹੈ। ਦਿੱਲੀ ਕਮੇਟੀ ਦੇ ਦਫ਼ਤਰ ਵਿਖੇ ਕਾਨਫਰੰਸ ਹਾਲ ’ਚ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੀ ਨਿਗਰਾਨੀ ਹੇਠ ਚੋਣ ਪ੍ਰਕਿਰਿਆ ਚੱਲ ਰਹੀ ਹੈ।

You must be logged in to post a comment Login