ਚੋਣ ਕਮਿਸ਼ਨ ਵੱਲੋਂ ਰੈਲੀਆਂ ਅਤੇ ਰੋਡ ਸ਼ੋਅ ਨੂੰ ਲੈ ਕੇ ਦਿੱਤੇ ਇਹ ਹੁਕਮ

ਚੋਣ ਕਮਿਸ਼ਨ ਵੱਲੋਂ ਰੈਲੀਆਂ ਅਤੇ ਰੋਡ ਸ਼ੋਅ ਨੂੰ ਲੈ ਕੇ ਦਿੱਤੇ ਇਹ ਹੁਕਮ

ਨਵੀਂ ਦਿੱਲੀ- ਦੇਸ਼ ‘ਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਦੀ ਘਟਦੀ ਗਿਣਤੀ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ ਸਿਆਸੀ ਦਲਾਂ ਦੇ ਚੋਣ ਪ੍ਰਚਾਰ ਨੂੰ ਲੈ ਕੇ ਲਾਈਆਂ ਗਈਆਂ ਪਾਬੰਦੀਆਂ ‘ਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਸਮੀਖਿਆ ਬੈਠਕ ਤੋਂ ਬਾਅਦ ਕਮਿਸ਼ਨ ਨੇ ਚੋਣ ਰੈਲੀਆਂ ‘ਤੇ ਰੋਕ ਨੂੰ 11 ਫ਼ਰਵਰੀ ਤੱਕ ਵਧਾ ਦਿੱਤਾ ਹੈ। ਕਮਿਸ਼ਨ ਨੇ ਹੁਣ 1000 ਲੋਕਾਂ ਨਾਲ ਸਭਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ 500 ਲੋਕਾਂ ਨਾਲ ਇਨਡੋਰ ਮੀਟਿੰਗ ਦੀ ਵੀ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ ਘਰ-ਘਰ ਜਾ ਕੇ ਪ੍ਰਚਾਰ (ਡੋਰ ਟੂ ਡੋਰ) ਮੁਹਿੰਮ ਲਈ ਗਿਣਤੀ 10 ਤੋਂ ਵਧਾ ਕੇ 20 ਕਰ ਦਿੱਤੀ ਹੈ।

You must be logged in to post a comment Login