ਲਤਾ ਮੰਗੇਸ਼ਕਰ ਦੀ ਹਾਲਤ ਵਿਗੜੀ, ਮੁੜ ਵੈਂਟੀਲੇਟਰ ’ਤੇ

ਲਤਾ ਮੰਗੇਸ਼ਕਰ ਦੀ ਹਾਲਤ ਵਿਗੜੀ, ਮੁੜ ਵੈਂਟੀਲੇਟਰ ’ਤੇ

ਮੁੰਬਈ, 5 ਫਰਵਰੀ-ਘੀ ਗਾਇਕਾ ਲਤਾ ਮੰਗੇਸ਼ਕਰ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰ ਨੇ ਕਿਹਾ ਕਿ ਉਨ੍ਹਾਂ ਨੂੰ ਮੁੜ ਵੈਂਟੀਲੇਟਰ ’ਤੇ ਪਾ ਦਿੱਤਾ ਗਿਆ ਹੈ। 92 ਸਾਲਾ ਗਾਇਕਾ ਹਲਕੇ ਲੱਛਣਾਂ ਨਾਲ ਕੋਵਿਡ ਪਾਜ਼ੇਟਿਵ ਸੀ ਅਤੇ ਉਨ੍ਹਾਂ ਨੂੰ 8 ਜਨਵਰੀ ਨੂੰ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਦਾ ਡਾਕਟਰ ਪ੍ਰਤੀਤ ਸਮਦਾਨੀ ਅਤੇ ਡਾਕਟਰਾਂ ਦੀ ਟੀਮ ਦੁਆਰਾ ਇਲਾਜ ਕੀਤਾ ਜਾ ਰਿਹਾ ਸੀ। ਸ੍ਰੀ ਸਮਦਾਨੀ ਨੇ ਦੱਸਿਆ, ‘ਉਨ੍ਹਾਂ ਦੀ ਹਾਲਤ ਠੀਕ ਨਹੀਂ ਹੈ। ਉਹ ਇਲਾਜ ਅਧੀਨ ਆਈਸੀਯੂ ਵਿੱਚ ਹਨ ਤੇ ਦੁਬਾਰਾ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।’

You must be logged in to post a comment Login